‘ ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਧਰਨੇ ‘ਤੇ ਬੈਠੀਆਂ ਆਸ਼ਾ ਵਰਕਰਾਂ ਨਾਲ ਅੱਜ ਮੀਟਿੰਗ ਕੀਤੀ। ਚੰਨੀ ਨੇ ਆਸ਼ਾ ਵਰਕਰਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਭੱਤਾ ਵਧਾਉਣ ਦਾ ਭਰੋਸਾ ਦਿੱਤਾ। ਚੰਨੀ ਨਾਲ ਮੀਟਿੰਗ ਤੋਂ ਬਾਅਦ ਆਸ਼ਾ ਵਰਕਰਾਂ ਨੇ ਕਿਹਾ ਕਿ ਬੇਸ਼ੱਕ ਸਰਕਾਰ ਵੱਲੋਂ ਉਨ੍ਹਾਂ ਨੂੰ ਭੱਤਾ ਵਧਾਉਣ ਦਾ ਭਰੋਸਾ ਦਿੱਤਾ ਗਿਆ ਹੈ ਪਰ ਉਨ੍ਹਾਂ ਨੇ ਕਿਹਾ ਕਿ ਧਰਨੇ ਫਿਰ ਵੀ ਜਾਰੀ ਰਹਿਣਗੇ।