‘ ਦ ਖ਼ਾਲਸ ਬਿਊਰੋ : ਵਿਧਾਨ ਸਭਾ ਚੋਣਾਂ ਲਈ ਬਣਾਈ ਗਈ ਕਾਂਗਰਸ ਪਾਰਟੀ ਦੀ ਚੋਣ ਸਕ੍ਰੀਨਿੰਗ ਕਮੇਟੀ ਦੀ ਅੱਜ ਦਿੱਲੀ ਵਿੱਚ ਬੈਠਕ ਸੱਦੀ ਗਈ ਹੈ। ਇਸ ਬੈਠਕ ਵਿੱਚ ਕਮੇਟੀ ਦੇ ਚੇਅਰਮੈਨ ਅਜੇ ਮਾਕਨ ਤੋਂ ਇਲਾਵਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਅਤੇ ਪੰਜਾਬ ਮਸਲਿਆਂ ਦੇ ਸੈਕਟਰੀ ਸ਼ਾਮਿਲ ਹੋਣਗੇ। ਇਸ ਮੀਟਿੰਗ ਵਿੱਚ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕੀਤਾ ਜਾ ਸਕਦਾ ਹੈ