Punjab

ਕਾਂਗਰਸ ਨੇ ਪੰਜਾਬ ਦਾ ਅੰਗਰੇਜ਼ਾਂ ਨਾਲੋਂ ਵੀ ਵੱਧ ਨੁਕਸਾਨ ਕੀਤੈ – ਬਾਦਲ

‘ਦ ਖਾਲਸ ਬਿਉਰੋ:ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸ ਪਾਰਟੀ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਇਸ ਪਾਰਟੀ ਨੇ ਹਮੇਸ਼ਾ ਪਾੜੋ ਅਤੇ ਰਾਜ ਕਰੋ ਦੀ ਨੀਤੀ ਉੱਤੇ ਕੰਮ ਕੀਤਾ ਹੈ। ਕਾਂਗਰਸ ਨੇ ਪੰਜਾਬ ਦਾ ਅੰਗਰੇਜਾਂ ਤੋਂ ਵੀ ਵੱਧ ਨੁਕਸਾਨ ਕੀਤਾ ਹੈ। ਇਹ ਹੁਣ ਪੰਜਾਬ ਦੇ ਲੋਕਾਂ ‘ਤੇ ਹੈ ਕਿ ਉਹ ਕਿਹੜੀ ਪਾਰਟੀ ਨੂੰ ਵੋਟ ਦਿੰਦੇ ਹਨ। ਉਹ ਆਪਣੇ ਚੋਣ ਹਲਕੇ ਲੰਬੀ ਦੇ ਦੌਰੇ ‘ਤੇ ਆਮ ਲੋਕਾਂ ਨੂੰ ਸੰਬੋਧਨ ਕਰ ਰਹੇ ਸੀ। ਉਹਨਾਂ ਦੇ ਨਾਲ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਵੀ ਆਮ ਜਨਤਾ ਨੂੰ ਸੰਬੋਧਨ ਕੀਤਾ।