‘ਦ ਖ਼ਾਲਸ ਬਿਊਰੋ : ਬੰਦੀ ਸਿੰਘਾਂ ਦੀ ਰਿਹਾਈ ਲਈ ਮਾਰਚ ਗਵਰਨਰ ਹਾਊਸ ਲਈ ਫਤਿਹਗੜ ਸਾਹਿਬ ਤੋਂ ਰਵਾਨਾ ਹੋ ਗਿਆ ਹੈ। ਹਵਾਰਾ ਕਮੇਟੀ ਵੱਲੋਂ ਮਾਰਚ ਦਾ ਸੱਦਾ ਦਿੱਤਾ ਗਿਆ ਸੀ। ਗੁਰਦੁਆਰਾ ਜੋਤੀ ਸਰੂਪ ਸੀਹਿਬ ਤੋਂ ਸ਼ੁਰੂ ਹੋਏ ਮਾਰਚ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ । ਰੋਸ ਮਾਰਚ ਵਿੱਚ ਸੈਂਕੜੇ ਵਾਹਨਾ ਤੇ ਸਵਾਰ ਹੋ ਕੇ ਹਜਾਰਾਂ ਦੀ ਗਿਣਤੀ ਵਿੱਚ ਸਿੱਖ ਸੰਗਤਾਂ ਸ਼ਾਮਲ ਹੋਈਆਂ ਹਨ। ਮਾਰਚ ਦੇ ਪ੍ਰਬੰਧਕਾ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਭਰੋਸੇਯੋਗ ਸੂਤਰਾਂ ਅਨੁਸਾਰ ਮੋਹਾਲੀ ਪੁਲਿਸ ਨੇ ਰੋਸ ਮਾਰਚ ਨੂੰ ਚੰਡੀਗੜ ‘ਚ ਦਾਖਲ ਹੋਣ ਤੋਂ ਪਹਿਲਾਂ ਹੀ ਰੋਕਣ ਦਾ ਪ੍ਰੋਗਰਾਮ ਬਣਾ ਲਿਆ ਹੈ।