‘ਦ ਖ਼ਾਲਸ ਬਿਊਰੋ : ਯੂ ਪੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਅੱਜ 50 ਔਰਤਾਂ ਸਮੇਤ 125 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ। ਪ੍ਰਿਯੰਕਾਂ ਗਾਂਧੀ ਨੇ ਡਿਜੀਟਲ ਪ੍ਰੈਸ ਕਾਨਫਰੰਸ ਰਾਹੀ ਇਨ੍ਹਾਂ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ ਅਤੇ ਉਨ੍ਹਾਂ ਨੇ ਖਾਸ ਤੌਰ ਤੇ 50 ਮਹਿਲਾਵਾਂ ਉਮੀਦਵਾਰਾਂ ਦੇ ਨਾਵਾਂ ਦਾ ਜਿਕਰ ਕੀਤਾ ਹੈ। ਪ੍ਰਿਯੰਕਾ ਵੱਲੋਂ ਬਲਾਤਕਾਰ ਕਾਂਡ ਦੀ ਪੀੜਤਾ ਦੀ ਮਾਂ ਨੂੰ ਵੀ ਟਿਕਟ ਦਿੱਤੀ ਗਈ ਹੈ। ਕੁਝ ਮਹੀਨੇ ਪਹਿਲਾਂ ਪ੍ਰਿਯੰਕਾ ਗਾਂਧੀ ਨੇ ‘ਲੜਕੀ ਹੂੰ, ਲੜ ਸਕੀ ਹੂੰ’ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ‘ਚ 40 ਫੀਸਦੀ ਟਿਕਟਾਂ ਔਰਤਾਂ ਨੂੰ ਦੇਣ ਦਾ ਐਲਾਨ ਕੀਤਾ ਸੀ।