India

ਮੱਧ ਪ੍ਰਦੇਸ਼ ‘ਚ ਕੱਲ੍ਹ ਤੋਂ ਬੰਦ ਹੋਣਗੇ ਸਕੂਲ

ਦ ਖ਼ਾਲਸ ਬਿਊਰੋ : ਮੱਧ ਪ੍ਰਦੇਸ਼ ਵਿੱਚ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਪਹਿਲੀ ਤੋਂ 12ਵੀਂ ਜਮਾਤ ਤੱਕ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 15 ਜਨਵਰੀ ਤੋਂ 31 ਜਨਵਰੀ ਤੱਕ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸਾਰੇ ਰਾਜਨੀਤਿਕ ਅਤੇ ਸਮਾਜਿਕ ਇਕੱਠ ਕਰਨ ‘ਤੇ ਪਾਬੰਦੀ ਲਗਾਈ ਗਈ ਹੈ ਪਰ ਮਕਰ ਸੰਕਰਾਂਤੀ ਇਸ਼ਨਾਨ ‘ਤੇ ਕੋਈ ਪਾਬੰਦੀ ਨਹੀਂ ਲਗਾਈ ਗਈ ਹੈ। ਇਹ ਜਾਣਕਾਰੀ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਦਿੱਤੀ ਹੈ।