Punjab

ਜਥੇਦਾਰ ਨੇ 40 ਮੁਕਤਿਆਂ ਨੂੰ ਕੀਤਾ ਸਿਜਦਾ

‘ਦ ਖ਼ਾਲਸ ਬਿਊਰੋ : ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਚਾਲੀ ਮੁਕਤਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸਦੇ ਨਾਲ ਹੀ ਉਨ੍ਹਾਂ ਨੇ ਸੰਗਤ ਨੂੰ ਗੁਰਦੁਆਰਾ ਸ਼੍ਰੀ ਮੁਕਤਸਰ ਸਾਹਿਬ ਜੀ ਦੇ ਇਤਿਹਾਸ ਦੇ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸ਼੍ਰੀ ਮੁਕਤਸਰ ਸਾਹਿਬ ਉਹ ਪਵਿੱਤਰ ਧਰਤੀ ਹੈ, ਜਿੱਥੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮੁਗਲਾਂ ਦੇ ਖਿਲਾਫ ਆਖ਼ਰੀ ਜੰਗ ਲੜੀ ਸੀ। ਉਨ੍ਹਾਂ ਨੇ ਸ਼੍ਰੀ ਮੁਕਤਸਰ ਸਾਹਿਬ ਦੀ ਜੰਗ ਵਿੱਚ ਸ਼ਹੀਦ ਹੋਏ ਸਿੰਘ ਅਤੇ ਸਿੰਘਣੀਆਂ ਦੀ ਸ਼ਹਾਦਤ ਨੂੰ ਸਿਜਦਾ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਯਾਦ ਵਿੱਚ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਦੇ ਮੌਕੇ ਸ਼ਹੀਦੀ ਜੋੜ ਮੇਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਨੇ ਸਾਰੇ ਸਿੱਖ ਜਗਤ ਨੂੰ ਸ਼੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਕਿਹਾ।