‘ਦ ਖ਼ਾਲਸ ਬਿਊਰੋ : ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਕਾਂਗਰਸ ਦੀ ਸੁਪਰੀਮੋ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਅਸਤੀਫਾ ਦੇ ਦਿੱਤਾ ਹੈ। ਸੋਨੀਆ ਗਾਂਧੀ ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਕਿਹਾ ਕਿ, ‘ਮੇਰਾ ਸੁਪਨਾ ਸੀ ਕਿ ਜਦੋਂ ਮੈਂ ਮ ਰਾਂਗਾ ਤਾਂ ਮੇਰੇ ਸਰੀਰ ’ਤੇ ਕਾਂਗਰਸ ਦੇ ਝੰਡੇ ਨੂੰ ਲਪੇਟਿਆ ਜਾਵੇਗਾ ਪਰ ਕਾਂਗਰਸ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਦੋਸ਼ੀਆਂ ਦੀ ਸਰਪ੍ਰਸਤੀ ਨਾਲ ਮੇਰੀ ਜ਼ਮੀਰ ਮੈਨੂੰ ਇੱਥੇ ਰਹਿਣ ਦੀ ਇਜਾਜ਼ਤ ਨਹੀਂ ਦਿੰਦੀ