Punjab

ਕੇਜਰੀਵਾਲ ਪਹੁੰਚੇ ਮੁੱਖ ਮੰਤਰੀ ਚੰਨੀ ਦੇ ਇਲਾਕੇ ‘ਚ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ,  ਭਗਵੰਤ ਮਾਨ ਦੇ ਨਾਲ ਅੱਜ ਅਚਾਨਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕਾ ਸ਼੍ਰੀ ਚਮਕੌਰ ਸਾਹਿਬ ਵਿਖੇ ਪਹੁੰਚ ਗਏ । ਕੇਜਰੀਵਾਲ ਨੇ ਹਲਕਾ ਸ਼੍ਰੀ ਚਮਕੌਰ ਸਾਹਿਬ ਪਹੁੰਚਣ ਤੋਂ ਬਾਅਦ ਇੱਕ ਖੇਤ ਵਿੱਚ ਬੈਠ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ। ਕੇਜਰੀਵਾਲ ਨੇ ਫਸਲਾਂ ਦੇ ਹੋਏ ਨੁਕਸਾਨ ਬਾਰੇ ਕਿਸਾਨਾਂ ਦੇ ਨਾਲ ਗੱਲ ਕੀਤੀ। ਕਿਸਾਨਾਂ ਦੇ ਨਾਲ ਗੱਲਬਾਤ ਦੌਰਾਨ ਜਦੋਂ ਕੇਜਰੀਵਾਲ ਨੇ ਪੁੱਛਿਆ ਕਿ ਤੁਸੀ ਇਸ ਵਾਰ ਬਦਲਾਅ ਚਾਹੁੰਦੇ ਹੋ ਤਾਂ ਕਿਸਾਨਾਂ ਨੇ ਕਿਹਾ ਕਿ ਤੁਸੀ ਬਦਲਾਅ ਕਰਨਾ ਹੈ।