‘ਦ ਖ਼ਾਲਸ ਬਿਊਰੋ : ਸ਼੍ਰੀ ਚਮਕੌਰ ਸਾਹਿਬ ਤੋਂ ਆਮ ਆਦਮੀ ਪਾਰਟੀ ਉਮੀਦਵਾਰ ਡਾ ਚਰਨਜੀਤ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਚੋਣ ਜਾਬਤੇ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਵਿੱਚ ਓਮੀਕਰੋਨ ਵੈਰੀਐਂਟ ਦੇ ਚਲਦਿਆਂ ਸਰਕਾਰ ਵਲੋਂ ਰੈਲੀਆਂ, ਇਕੱਠਾਂ ਅਤੇ ਹੋਰ ਸਮਾਗਮਾਂ ’ਤੇ ਰੋਕ ਲਗਾਈ ਹੋਈ ਹੈ ਪਰ ਇਸਦੇ ਬਾਵਜੂਦ ਮੁੱਖ ਮੰਤਰੀ ਚੰਨੀ ਨੇ ਸੈਂਕੜੇ ਲੋਕਾਂ ਨੂੰ ਆਪਣੇ ਘਰ ਬੁਲਾ ਕੇ ਚੋਣ ਜਾਬਤੇ ਦੀ ਉਲੰਘਣੀ ਕੀਤੀ ਹੈ ਪਰ ਚੋਣ ਕਮਿਸ਼ਨ ਵੱਲੋਂ ਮੁੱਖ ਮੰਤਰੀ ਚੰਨੀ ‘ਤੇ ਕੋਈ ਕਾਰਵਾਈ ਨਹੀ ਕੀਤੀ ਇਸਦੇ ਨਾਲ ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਜਦੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਪੰਜ-ਦਸ ਬੰਦਿਆਂ ਨੂੰ ਲੈ ਕੇ ਚੋਣ ਪ੍ਰਚਾਰ ਕਰਦੇ ਹਨ ਤਾਂ ਉਹਨਾਂ ਨੂੰ ਚੋਣ ਕਮਿਸ਼ਨਰ ਵਲੋਂ ਨੋਟਿਸ ਕੱਢ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਸਾਰੀਆਂ ਪਾਰਟੀਆਂ ਲਈ ਇੱਕੋ ਹੋਣਾ ਚਾਹੀਦਾ ਹੈ ਅਤੇ ਮੁੱਖ ਮੰਤਰੀ ਵੱਲੋਂ ਆਪਣੇ ਘਰ ਕੀਤੇ ਇੱਕਠ ‘ਤੇ ਚੋਣ ਕਮਿਸ਼ਨ ਨੂੰ ਨੋਟਿਸ ਲੈਣਾ ਚਾਹੀਦਾ ਹੈ।