‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦਾਅਵਾ ਕੀਤਾ ਹੈ ਕਿ ਆਮ ਆਦਮੀ ਦੇ ਉਮੀਦਵਾਰ ਆਸ਼ੂ ਬਾਂਗੜ ਕਾਂਗਰਸ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਇਹ ਰਾਤ ਹੀ ਪਤਾ ਲੱਗ ਗਿਆ ਸੀ।ਉਨ੍ਹਾਂ ਨੇ ਕਿਹਾ ਕਿ ‘ਆਪ’ ਵੱਲੋਂ ਕਾਂਗਰਸ ਉੱਤੇ ਲਗਾਏ ਜਾ ਰਹੇ ਦੋਸ਼ ਗਲਤ ਹਨ ਕਿ ਕਾਂਗਰਸ ਦਬਾਅ ਪਾ ਕੇ ਦੂਜੀਆਂ ਪਾਰਟੀਆਂ ਨੂੰ ਦਲ ਬਦਲਣ ਲਈ ਮਜਬੂਰ ਕਰ ਰਹੀ ਹੈ। ‘ਆਪ’ ਦੇ ਉਮੀਦਵਾਰਾਂ ਤੋਂ ਅਸਤੀਫਾ ਦਿਵਾਉਣ ਉੱਤੇ ਟਿੱਪਣੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸਾਰੇ ਹੀ ਕਾਂਗਰਸ ਦੀ ਜੂਠ ਹਨ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿਚ ਕਾਂਗਰਸ ਸਰਕਾਰ ਨਹੀਂ ਹੈ ਅਤੇ ਚੋਣ ਜ਼ਾਬਤਾ ਲੱਗ ਚੁੱਕਿਆ ਹੈ, ਫਿਰ ਦਬਾਅ ਕਿਸ ਦਾ ਰਹਿ ਗਿਆ ਹੈ।