India

ਮਹਾਰਾਸ਼ਟਰ ‘ਚ ਸੋਮਵਾਰ ਤੋਂ ਖੁੱਲ੍ਹਣਗੇ ਸਕੂਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮਹਾਰਾਸ਼ਟਰ ‘ਚ 24 ਜਨਵਰੀ ਤੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਸਾਰੇ ਸਕੂਲ ਖੁੱਲ੍ਹ ਜਾਣਗੇ। ਮਹਾਰਾਸ਼ਟਰ ਦੀ ਸਕੂਲ ਸਿੱਖਿਆ ਮੰਤਰੀ ਵਰਸ਼ਾ ਗਾਇਕਵਾੜ ਨੇ ਇਹ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲੀ ਤੋਂ 12ਵੀਂ ਜਮਾਤ ਤੱਕ ਸਕੂਲ ਕੋਵਿਡ ਪ੍ਰੋਟੋਕੋਲ ਦੇ ਨਾਲ 24 ਜਨਵਰੀ ਤੋਂ ਖੁੱਲਣਗੇ ਅਤੇ ਮੁੱਖ ਮੰਤਰੀ ਇਸ ਪ੍ਰਸਤਾਵ ਦੇ ਨਾਲ ਸਹਿਮਤ ਹਨ। ਗਾਇਕਵਾੜ ਨੇ ਦੱਸਿਆ ਕਿ 24 ਜਨਵਰੀ ਤੋਂ ਪ੍ਰੀ-ਪ੍ਰਾਇਮਰੀ ਸਕੂਲ ਵੀ ਖੋਲ੍ਹੇ ਜਾਣਗੇ। ਇਸ ਮਹੀਨੇ ਦੀ ਸ਼ੁਰੂਆਤ ਵਿੱਚ ਓਮੀਕਰੋਨ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਮਹਾਰਾਸ਼ਟਰ ਸਰਕਾਰ ਨੇ ਐਲਾਨ ਕੀਤਾ ਸੀ ਕਿ ਸੂਬੇ ਵਿੱਚ 15 ਫਰਵਰੀ ਤੱਕ ਸਕੂਲ ਬੰਦ ਰਹਿਣਗੇ।