India Punjab

‘ਕੇਜਰੀਵਾਲ ਨੇ ਭਗਵੰਤ ਮਾਨ ਦੇ ਫਿਰ ਖੰਭ ਕੁਤਰੇ’

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸਲਾਹਕਾਰ ਹਰਚਰਨ ਸਿੰਘ ਬੈਂਸ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਭਗਵੰਤ ਮਾਨ ਨੂੰ ਪੰਜ ਸਾਲ ਜਲੀਲ ਕੀਤਾ ਹੈ। ਭਗਵੰਤ ਮਾਨ ਨੂੰ ਚਾਹੇ ਮੁੱਖ ਮੰਤਰੀ ਦੇ ਆਹੁਦੇ ਦਾ ਉਮੀਦਵਾਰ ਐਲਾਨ ਦਿੱਤਾ ਹੈ ਪਰ ਉਨ੍ਹਾਂ ਨੂੰ ਕੇਜਰੀਵਾਲ ਤੋਂ ਪੁੱਛੇ ਬਿਨ੍ਹਾਂ ਮੂੰਹ ਖੋਲਣ ਦੀ ਇਜ਼ਾਜਤ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਦੇ ਖੰਭ ਕੁਤਰਨ ਲਈ ਉਨ੍ਹਾਂ ਦੇ ਨਿੱਜੀ ਸਟਾਫ ਦੀ ਥਾਂ ਦਿੱਲੀ ਦੀ ਆਈਟੀ ਟੀਮ ਨੂੰ ਅੱਗੇ ਕੀਤਾ ਗਿਆ ਹੈ। ਅੱਜ ਦੀ ਪ੍ਰੈਸ ਕਾਨਫਰੰਸ  ਸੰਬੋਧਨ ਕਰਦਿਆਂ ਹੋਏ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾਂ ਬਣਾਇਆ ਹੈ।

ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਦੀਆਂ ਤਾਨਾਸ਼ਾਹੀ ਨੀਤੀਆਂ ਕਾਰਨ ਉਨ੍ਹਾਂ ਨੂੰ ਪੰਜਾਹ ਦੇ ਚਾਰ ਚੋਂ ਤਿੰਨ ਐੱਮਪੀ ਅਤੇ 20 ਵਿਧਾਇਕਾਂ ਚੋਂ 11 ਛੱਡ ਗਏ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਉੱਤੇ ਪੰਜਾਬੀਆਂ ਨਾਲ ਧੋਖਾ ਕਰਨ ਦੇ ਦੋਸ਼ ਲਾਉਦਿਆਂ ਇਸ ਵਾਰ ਮੁੜ ਭਰੋਸਾ ਨਾ ਕਰਨ ਦੀ ਸਲਾਹ ਦਿੱਤਾ ਹੈ। ਉਨ੍ਹਾਂ ਨੇ ਵਾਰ ਵਾਰ ‘ਜਿਹੜਾ ਦਊ ਮੌਕਾ ਉਹ ਖਾਊ ਧੋਖਾ’ ਦਾ ਨਾਅਰਾ ਦੁਹਰਾਇਆ ।ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਜੋ ਸੰਘਰਸ਼ ਪੰਜਾਬ ਲਈ  ਉਨ੍ਹਾਂ ਦੀ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਹੋਰ ਕੋਈ ਨਹੀਂ ਕਰ ਸਕਦਾ।

ਇਸਦੇ ਨਾਲ ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਦੀ ਦਿੱਲੀ ਸਰਕਾਰ ਵਿੱਚ ਹੁਣ ਤੱਕ ਕੋਈ ਪੰਜਾਬੀ ਜਾਂ ਸਿੱਖ ਚਿਹਰਾ ਕਿਸੇ ਵੀ ਆਹੁਦੇ ‘ਤੇ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਨੇ ਵੀ ਕੇਜਰੀਵਾਲ ‘ਤੇ ਭਰੋਸਾ ਕੀਤਾ ਤਾਂ ਕੇਜਰੀਵਾਲ ਨੇ ਉਸੇ ਵਿਅਕਤੀ ਨਾਲ ਧੋਖਾ ਕੀਤਾ ਹੈ।