India

ਯੂਪੀ ‘ਚ 15 ਫਰਵਰੀ ਤੱਕ ਸਕੂਲ ਰਹਿਣਗੇ ਬੰਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕ ਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸਕੂਲਾਂ ਨੂੰ 15 ਫਰਵਰੀ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ ਪਰ ਆਨਲਾਈਨ ਕਲਾਸਾਂ ਜਾਰੀ ਰਹਿਣਗੀਆਂ। ਪਹਿਲਾਂ ਸਕੂਲਾਂ ਨੂੰ 30 ਜਨਵਰੀ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਸੀ। ਵਧੀਕ ਮੁੱਖ ਸਕੱਤਰ ਗ੍ਰਹਿ ਅਵਨੀਸ਼ ਅਵਸਥੀ ਨੇ ਇਹ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਸੈਕੰਡਰੀ ਬੋਰਡ ਪ੍ਰੀਖਿਆਵਾਂ ਦੇ ਮੱਦੇਨਜ਼ਰ ਆਨਲਾਈਨ ਕਲਾਸਾਂ ਜਾਰੀ ਰਹਿਣਗੀਆਂ। ਹਾਲਾਂਕਿ, ਉੱਤਰ ਪ੍ਰਦੇਸ਼ ਨੇ ਕੋਵਿਡ ਕੇਸਾਂ ਦੀ ਗਿਣਤੀ ਵਿੱਚ ਗਿਰਾਵਟ ਦਿਖਾਈ ਹੈ। ਸੂਬੇ ਵਿੱਚ ਬੁੱਧਵਾਰ ਨੂੰ 10, 937 ਨਵੇਂ ਕੇਸ ਦਰਜ ਕੀਤੇ ਗਏ, ਜਿਸ ਨਾਲ ਸਰਗਰਮ ਮਾਮਲਿਆਂ ਦੀ ਕੁੱਲ ਗਿਣਤੀ 80, 342 ਹੋ ਗਈ। ਬੁੱਧਵਾਰ ਨੂੰ ਇਕੱਲੇ ਲਖਨਊ ‘ਚ 2096 ਨਵੇਂ ਮਾਮਲੇ ਸਾਹਮਣੇ ਆਏ ਹਨ।