‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੋਣਾਂ ਦੇ ਭਖੇ ਮਾਹੌਲ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਅੱਜ ਪੰਜਾਬ ਪਹੁੰਚੇ ਅਤੇ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਅਸ਼ੀਰਵਾਦ ਲਿਆ। ਗੁਰੂ ਰਾਮਦਾਸ ਲੰਗਰ ਦੀ ਪੰਗਤ ਵਿੱਚ ਬੈਠ ਕੇ ਲੰਗਰ ਵੀ ਛਕਿਆ। ਰਾਹੁਲ ਗਾਂਧੀ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਓਪੀ ਸੋਨੀ ਅਤੇ ਕਈ ਹੋਰ ਕਾਂਗਰਸੀ ਆਗੂ ਮੌਜੂਦ ਸਨ। ਇਨ੍ਹਾਂ ਵੱਡੇ ਲੀਡਰਾਂ ਦੇ ਨਾਲ ਕਾਂਗਰਸ ਵੱਲੋਂ ਹੁਣ ਤੱਕ ਐਲਾਨੇ ਗਏ ਸਾਰੇ ਉਮੀਦਵਾਰ ਅਤੇ ਲੀਡਰ ਵੀ ਰਾਹੁਲ ਗਾਂਧੀ ਦੇ ਸਵਾਗਤ ਲਈ ਬੱਸਾਂ ਭਰ ਕੇ ਗੁਰੂ ਕੀ ਨਗਰੀ ਅੰਮ੍ਰਿਤਸਰ ਪਹੁੰਚੇ। ਜੋਸ਼ ਵਿੱਚ ਆਏ ਕਾਂਗਰਸੀ ਲੀਡਰਾਂ ਨੇ ਆਪਣੇ ਕੌਮੀ ਆਕਾਵਾਂ ਵਿੱਚੋਂ ਇੱਕ ਰਾਹੁਲ ਗਾਂਧੀ ‘ਤੇ ਫੁੱਲਾਂ ਦੀ ਵਰਖਾ ਵੀ ਕੀਤੀ। ਚੋਣਾਂ ਦੇ ਐਲਾਨ ਤੋਂ ਬਾਅਦ ਰਾਹੁਲ ਦਾ ਪਹਿਲਾ ਪੰਜਾਬ ਦੌਰਾ ਹੈ। ਗੁਰੂ ਕੀ ਨਗਰੀ ਅੰਮ੍ਰਿਤਸਰ ਤੋਂ ਬਾਅਦ ਰਾਹੁਲ ਗਾਂਧੀ ਜਲੰਧਰ ਵਿੱਚ ਵਰਚੁਅਲ ਫਤਿਹ ਰੈਲੀ ਨੂੰ ਸੰਬੋਧਨ ਕਰਨਗੇ ਤੇ ਦਿੱਲੀ ਨੂੰ ਵਾਪਸੀ ਦੇ ਚਾਲੇ ਪਾਉਣਗੇ। ਨਵਜੋਤ ਸਿੰਘ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਦੇ ਦਬਾਅ ਹੇਠ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਰਾਹੁਲ ਗਾਂਧੀ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਜੇਬ ਵਿੱਚੋਂ ਕੱਢ ਦੇਣ