‘ਦ ਖ਼ਾਲਸ ਬਿਊਰੋ : ਆਮ ਆਦਮੀ ਪੰਜਾਬ ਦੇ ਸਹਿ ਇੰਚਾਰਚ ਰਾਘਵ ਚੱਢਾ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਰੇਤੇ ਦੀ ਨਜ਼ਾ ਇਜ਼ ਮਾਈਨਿੰਗ ਨੂੰ ਰਾਜਨੀਤਕ ਤੌਰ ‘ਤੇ ਚਲਾਇਆ ਜਾ ਰਿਹਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਚੰਨੀ ‘ਤੇ ਨਿ ਸ਼ਾਨਾਂ ਕੱਸਦਿਆ ਕਿਹਾ ਕਿ ਉਹ ਆਪਣੇ ਹਲਕੇ ਵਿੱਚ ਖੁਦ ਨ ਜ਼ਾਇਜ਼ ਰੇਤੇ ਦੀ ਚੋਰੀ ਕਰਦੇ ਹਨ। ਇਸਦੇ ਨਾਲ ਉਨ੍ਹਾਂ ਨੇ ਕਿਹਾ ਕਿ ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਹਲਕਾ ਸ੍ਰੀ ਚਮਕੌਰ ਸਾਹਿਬ, ਜਿੰਦਾਪੁਰ ਪਿੰਡ ਵਿੱਚ ਨਜ਼ਾਇਜ਼ ਰੇਤੇ ਦੀ ਮਾਈਨਿੰਗ ਨੂੰ ਲਾਈਵ ਦਿਖਾਇਆ ਸੀ ਜਿਸ ਨੂੰ ਮੁੱਖ ਮੰਤਰੀ ਚੰਨੀ ਖੁਦ ਕਰਵਾ ਰਹੇ ਸੀ। ਇਸਦੇ ਨਾਲ ਉਨ੍ਹਾਂ ਨੇ ਕਿਹਾ ਕਿ ਕਈ ਹੋਰ ਲੀਡਰਾਂ ਨੇ ਇਹ ਖੁਲਾਸੇ ਕੀਤਾ ਹਨ ਕਿ ਰੇਤੇ ਦੀ ਨਜ਼ਾ ਇਜ਼ ਮਾਈਨਿੰਗ ਮੁੱਖ ਮੰਤਰੀ ਚੰਨੀ ਕਰਵਾ ਰਹੇ ਨੇ । ਚੱਢਾ ਨੇ ਕਿਹਾ ਕਿ ਇਸ ਤੋਂ ਇਹ ਸਾਬਤ ਹੋ ਰਿਹਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਰੇਤੇ ਦੀ ਚੋਰੀ ਵਿੱਚ ਸ਼ਾਮਲ ਹਨ ਅਤੇ ਉਹ ਸ਼ਰੇਆਮ ਪੰਜਾਬ ਦੀ ਮਿੱਟੀ ਅਤੇ ਰੇਤਾ ਵੇਚ ਰਹੇ ਹਨ।
ਉਨ੍ਹਾਂ ਨੇ ਕਿਹਾ ਕਿ ਇਸ ਤੋਂ ਬਾਅਦ ਈ ਡੀ ਦੀ ਰੇਡ ਦੌਰਾਨ ਮੁੱਖ ਮੰਤਰੀ ਚੰਨੀ ਦੇ ਭਤੀਜੇ ਦੇ ਘਰੋਂ 10 ਕਰੋੜ ਰੁਪਏ ਨਕਦ ਮਿਲੇ ਹਨ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਖੁਦ ਰੇਤੇ ਦੀ ਚੋਰੀ ਕਰੇ ਉਹ ਕਦੇ ਤਰੱਕੀ ਨਹੀਂ ਕਰ ਸਕਦਾ। ਇਸਦੇ ਨਾਲ ਉਨ੍ਹਾਂ ਨੇ ਕਿਹਾ ਕਿ ਗਵਰਨਰ ਨੇ ਪੰਜਾਬ ਦੇ ਡੀਜੀਪੀ ਬੀਕੇ ਭਾਵਰਾ ਨੂੰ ਇਹ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਜਿੰਦਾਪੁਰ ਵਿੱਚ ਹੋ ਰਹੀ ਰੇਤੇ ਦੀ ਨਜ਼ਾਇਜ਼ ਮਾਈਨਿੰਗ ਦਾ ਜਾ ਕੇ ਕਾਰਵਾਈ ਕਰੇ। ਰਾਘਵ ਚੱਢਾ ਨੇ ਡੀਜੀਪੀ ਅਤੇ ਪੰਜਾਬ ਪੁਲਿਸ ਨੂੰ ਇਹ ਅਪੀਲ ਕੀਤੀ ਹੈ ਕਿ ਉਹ ਬਿਨ੍ਹਾ ਕਿਸੇ ਦੇ ਦਬਾਅ ਹੇਠ ਆ ਕੇ ਮੁੱਖ ਮੰਤਰੀ ਚੰਨੀ ਦੇ ਖਿਲਾਫ ਐੱਫਆਈਆਰ ਦਰਜ ਕਰੇ ਅਤੇ ਉਨ੍ਹਾਂ ਦੇ ਖਿਲਾਫ ਕਾਰਵਾਈ ਸ਼ੁਰੂ ਕਰੇ।
ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਹਾਰਨ ਦੇ ਡਰ ਤੋਂ ਸ੍ਰੀ ਚਮਕੌਰ ਸਾਹਿਬ ਹਲਕਾ ਛੱਡ ਕੇ ਭਦੌੜ ਹਲਕੇ ਤੋਂ ਚੋਣ ਲੜਨ ਲਈ ਚਲੇ ਗਏ ਹਨ। ਇਸਦੇ ਨਾਲ ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਹ ਮਲਾ ਕਰਦਿਆਂ ਕਿਹਾ ਕਿ ਨਵਜੋਤ ਸਿੱਧੂ ਦੀ ਮਾਨਸਿਕ ਸੰਤੁਲਨ ਖੋ ਬੈਠੇ ਹਨ। ਉਨ੍ਹਾਂ ਨੇ ਕਿਹਾ ਕਿ ਸਿੱਧੂ ਦਾ ਲਕਸ਼ ਸਿਰਫ ਮੁੱਖ ਮੰਤਰੀ ਦੀ ਕੁਰਸੀ ‘ਤੇ ਬੈਠਣਾ ਹੈ ਅਤੇ ਉਨ੍ਹਾਂ ਨੂੰ ਪੰਜਾਬ ਦੇ ਵਿਕਾਸ ਦੀ ਕੋਈ ਚਿੰਤਾ ਨਹੀ ਹੈ।