Punjab

ਰਾਜਪਾਲ ਨੇ ਦਿੱਤੇ ਚੰਨੀ ਖਿਲਾਫ਼ ਜਾਂਚ ਕਰਨ ਦੇ ਹੁਕਮ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿੱਚ ਪੰਜਾਬ ਦੇ ਡੀਜੀਪੀ ਵੀਕੇ ਭਾਵਰਾ ਨੂੰ ਜਾਂਚ ਦੇ ਹੁਕਮ ਦੇ ਦਿੱਤੇ ਹਨ। ਰਾਜਪਾਲ ਨੇ ਡੀਜੀਪੀ ਨੂੰ ਇਸ ਮਾਮਲੇ ਵਿੱਚ ਮੁੱਖ ਮੰਤਰੀ ਚੰਨੀ ਦੇ ਖਿਲਾਫ਼ ਉੱਚ ਪੱਧਰੀ ਜਾਂਚ ਕਰਕੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਦੇਣ ਲਈ ਕਿਹਾ ਹੈ।  

ਇਸ ਸਬੰਧੀ ਆਮ ਆਦਮੀ ਪਾਰਟੀ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਰੇਤ ਦੀ ਨਾਜਾਇਜ਼ ਮਾਈਨਿੰਗ ਵਿੱਚ ਸੀਐਮ ਚਰਨਜੀਤ ਚੰਨੀ ਦਾ ਨਾਂ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਰਾਜਪਾਲ ਬੀਐਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਸੀ । ਉਨ੍ਹਾਂ ਨੇ ਰਾਜਪਾਲ ਤੋਂ ਮੰਗ ਕੀਤੀ ਸੀ ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇ।  ।