Punjab

ਸੁਖਬੀਰ ਬਾਦਲ ਨੇ ਮੁੱਖ ਮੰਤਰੀ ਚੰਨੀ ‘ ਤੇ ਲਾਇਆ ਰੇਤ ਚੋ ਰੀ ਦਾ ਦੋ ਸ਼

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਨਿ ਸ਼ਾਨਾ ਸਾਧਦਿਆਂ ਕਿਹਾ ਕਿ ਚੰਨੀ ਪੰਜਾਬ ਦੇ ਸਭ ਤੋਂ ਵੱਡੇ ਰੇਤ ਮਾਫੀਏ ਨੂੰ ਚਲਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਚੰਨੀ ਦੇ ਖਿਲਾਫ਼ ਉਨ੍ਹਾਂ ਕੋਲ ਰੇਤੇ ਦੀ ਨਾਜ਼ਾ ਇਜ਼ ਮਾਈਨਿੰਗ ਦੇ ਸਬੂਤ ਹਨ, ਜਿਨ੍ਹਾਂ ਨਾਲ ਚੰਨੀ ‘ਤੇ ਕਾਰਵਾਈ ਕੀਤੀ ਜਾ ਸਕਦੀ ਹੈ।

ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਰੇਤੇ ਦੀ ਨਾਜਾ ਇਜ਼ ਮਾਈਨਿੰਗ ਦੇ ਦੋ ਸ਼ੀਆਂ ਦੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਕਿਸਾਨਾਂ ਦੇ ਸਾਰੇ ਕਰਜੇ ਮਫ਼ ਕਰਨ ਦਾ ਭਰੋਸਾ ਦਿੱਤਾ । ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਕਿਸਾਨਾ ਨਾਲ ਖੜੀ ਹੈ ਅਤੇ ਹਮੇਸ਼ਾ ਕਿਸਾਨਾਂ ਦੇ ਹੱਕ ਵਿੱਚ ਫੈਸਲੇ ਲੈਂਦੀ ਹੈ ।