‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਬਜਟ ਸੈਸ਼ਨ ਵਿੱਚ ਬਜਟ ਪੇਸ਼ ਕੀਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਬਜਟ ਨੂੰ ਲੋਕਾਂ ਲਈ ਉਮੀਦਾਂ ਅਤੇ ਮੌਕਿਆਂ ਦਾ ਬਜਟ ਕਹਿ ਕੇ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਅਰਥਚਾਰੇ ਨੂੰ ਹੁਲਾਰਾ ਦੇਣ ਵਾਲਾ ਹੈ, ਇਹ ਹੋਰ ਢਾਂਚੇ, ਹੋਰ ਨਿਵੇਸ਼,ਹੋਰ ਵਿਕਾਸ ਅਤੇ ਹੋਰ ਨੌਕਰੀਆਂ ਨਾਲ ਭਰਿਆ ਹੋਇਆ ਹੈ। ਇਸ ਵਿੱਚ ਗਰੀਨ ਨੌਕਰੀਆਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ।