India

ਅਮਿਤ ਸ਼ਾਹ ਨੇ ਬਜਟ ਨੂੰ ਦੂਰਦਰਸ਼ੀ ਦਿੱਤਾ ਕਰਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰੀ ਗ੍ਰਹਿ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਅਮਿਤ ਸ਼ਾਹ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਗਏ ਬਜਟ ਦੇ ਸੋਹਲੇ ਗਾਉਂਦਿਆਂ ਕਿਹਾ ਕਿ ਮੋਦੀ ਸਰਕਾਰ ਦਾ ਇਹ ਬਜਟ ਦੂਰਦਰਸ਼ੀ ਹੈ, ਜੋ ਭਾਰਤ ਦੀ ਅਰਥਵਿਵਸਥਾ ਨੂੰ ਬਦਲਣ ਵਾਲਾ ਬਜਟ ਸਾਬਤ ਹੋਵੇਗਾ। ਅਮਿਤ ਸ਼ਾਹ ਨੇ ਟਵੀਟ ਕਰਦਿਆਂ ਕਿਹਾ ਕਿ ਇਹ ਬਜਟ ਭਾਰਤ ਨੂੰ ਆਤਮ ਨਿਰਭਰ ਬਣਾਉਣ ਦੇ ਨਾਲ-ਨਾਲ ਆਜ਼ਾਦੀ ਦੇ 100ਵੇਂ ਵਰ੍ਹੇ ਲਈ ਨਵੇਂ ਭਾਰਤ ਦੀ ਨੀਂਹ ਵੀ ਰੱਖੇਗਾ। ਉਨ੍ਹਾਂ ਕਿਹਾ ਕਿ ਬਜਟ ਨੂੰ ਵਧਾ ਕੇ 39.45 ਲੱਖ ਕਰੋੜ ਕਰਨਾ ਮਹਾਂਮਾਰੀ ਵਿੱਚ ਭਾਰਤ ਦੀ ਵੱਧ ਰਹੀ ਅਰਥਵਿਵਸਥਾ ਨੂੰ ਦਰਸਾਉਂਦਾ ਹੈ।