India Punjab

ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ,ਹੋਰ ਮੀਂਹ ਤੇ ਬਰਫ਼ਬਾਰੀ ਦੀ ਸੰਭਾਵਨਾ

 ‘ਦ ਖ਼ਾਲਸ ਬਿਊਰੋ : ਮੌਸਮ ਦੇ ਬਦਲੇ ਹੋਏ ਮਿਜਾਜ਼ ਦੇ ਚਲਦਿਆਂ ਅੱਜ ਸਵੇਰ ਤੋਂ ਹੀ ਅਸਮਾਨ ‘ਤੇ ਕਾਲੇ ਬੱਦਲ ਛਾਏ ਹੋਏ ਹਨ ਤੇ ਉੱਤਰੀ ਭਾਰਤ ਵਿੱਚ ਪੈ ਰਹੇ ਮੀਂਹ ਨੇ ਆਮ ਜਨ-ਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਮੌਸਮ ਵਿਭਾਗ ਨੇ ਕੱਲ ਹੀ ਭਾਰੀ ਬਰਫਬਾਰੀ ਅਤੇ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਸੀ। ਜਿਸ ਦਾ ਕਾਰਣ ਹਿਮਾਚਲ ਪ੍ਰਦੇਸ਼ ਵਿੱਚ ਸਰਗਰਮ ਪੱਛਮੀ ਗੜਬੜੀ ਨੂੰ ਮੰਨਿਆ ਗਿਆ ਜਾ ਰਿਹਾ ਹੈ। ਜਿਸ ਕਾਰਨ 5 ਜਨਵਰੀ ਤੱਕ ਮੌਸਮ ਖ਼ਰਾਬ ਰਹਿਣ  ਤੇ ਕਈ ਇਲਾਕਿਆਂ ‘ਚ ਭਾਰੀ ਬਰਫਬਾਰੀ ਵੀ ਹੋ ਸਕਦੀ ਹੈ ।ਪ੍ਰਸ਼ਾਸਨ ਨੇ ਸੈਲਾਨੀਆਂ ਅਤੇ ਹੋਰ ਲੋਕਾਂ ਨੂੰ ਵੀ ਚੇਤਾਵਨੀ ਦਿੱਤੀ ਹੈ।

ਮੌਸਮ ਵਿਗਿਆਨ ਕੇਂਦਰ ਅਨੁਸਾਰ ਹਿਮਾਚਲ ਪ੍ਰਦੇਸ਼ ਵਿੱਚ ਜਨਵਰੀ ਵਿੱਚ ਹੋਈ ਬਾਰਸ਼ ਨੇ ਪਿਛਲੇ 10 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ ਤੇ ਫਰਵਰੀ ਦੇ ਪਹਿਲੇ ਹਫ਼ਤੇ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤਾਪਮਾਨ ਆਮ ਨਾਲੋਂ ਹੇਠਾਂ ਰਹਿਣ ਦੀ ਸੰਭਾਵਨਾ ਹੈ। ਭਾਰਤ ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ ਉੱਤਰ-ਪੱਛਮੀ ਭਾਰਤ ਵਿੱਚ 4 ਫਰਵਰੀ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ।