‘ਦ ਖ਼ਾਲਸ ਬਿਊਰੋ : ਭਾਜਪਾ ਦੇ ਰਾਜ ਸਭਾ ਮੈਂਬਰ ਸੁਸ਼ੀਲ ਮੋਦੀ ਵੱਲੋਂ ਮੁਸਲਿਮ ਔਰਤਾਂ ਨੂੰ ਆਨਲਾਈਨ ਪਰੇਸ਼ਾਨ ਕਰਨ ਵਾਲੀ ‘ਬੁੱਲੀ ਬਾਈ’ ਅਤੇ ‘ਸੁੱਲੀ ਡੀਲਜ਼’ ਐਪ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਆਈਟੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਹੈ ਕਿ ਔਰਤਾਂ ਦੀ ਇੱਜ਼ਤ ਦੀ ਰੱਖਿਆ ਕਰਨਾ ਸਾਡੇ ਲਈ ਸਭ ਤੋਂ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਉਹ ਇਸ ਮੁੱਦੇ ‘ਤੇ ਸਮਝੌਤਾ ਨਹੀਂ ਕਰ ਸਕਦੇ, ਚਾਹੇ ਔਰਤ ਦਾ ਧਰਮ ਕੋਈ ਵੀ ਹੋਵੇ।
ਆਪਣੇ ਜਵਾਬ ਵਿੱਚ ਵੈਸ਼ਨਵ ਨੇ ਕਿਹਾ, “ਸਾਡੇ ਸਾਹਮਣੇ ਜੋ ਵੀ ਮਾਮਲੇ ਸਾਹਮਣੇ ਆਏ ਹਨ, ਉਨ੍ਹਾਂ ‘ਤੇ ਤੇਜ਼ੀ ਨਾਲ ਕਾਰਵਾਈ ਕੀਤੀ ਗਈ ਹੈ।” ਜਦੋਂ ਵੀ ਸਰਕਾਰ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਲਈ ਕੋਈ ਕਦਮ ਚੁੱਕਦੀ ਹੈ, ਵਿਰੋਧੀ ਧਿਰ ਪ੍ਰਗਟਾਵੇ ਦੀ ਆਜ਼ਾਦੀ ‘ਤੇ ਹਮਲੇ ਦਾ ਦੋਸ਼ ਲਗਾਉਂਦੀ ਹੈ, ਜੋ ਸੱਚ ਨਹੀਂ ਹੈ। ਸਾਨੂੰ ਸੰਤੁਲਨ ਬਣਾਉਣਾ ਪਵੇਗਾ।”