‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬੀ ਅਦਾਕਾਰ ਹੌਬੀ ਧਾਲੀਵਾਲ ਅਤੇ ਅਦਾਕਾਰ ਮਾਹੀ ਗਿੱਲ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਦੋਵੇੰ ਅਦਾਕਾਰਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਇਆ। ਮਾਹੀ ਗਿੱਲ ਨੇ ਕਿਹਾ ਕਿ ਉਹ ਭਾਜਪਾ ਪਾਰਟੀ ਵਿੱਚ ਰਹਿ ਕੇ ਪੰਜਾਬ ਦੀਆਂ ਔਰਤਾਂ ਦੀ ਬਹਿਤਰੀ ਲਈ ਬਹੁਤ ਕੁਝ ਕਰਨ ਚਾਹੁੰਦੀ ਹੈ।
ਇਸਦੇ ਨਾਲ ਹੀ ਹੌਬੀ ਧਾਲੀਵਾਲ ਨੇ ਆਖਿਆ ਕਿ ਉਹ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਕੰਮ ਕਰਨਗੇ। ਇਸਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਨੂੰ ਕਦੇ ਵੀ ਅਹਿਮੀਅਤ ਨਹੀਂ ਦਿੱਤੀ ਗਈ।