‘ਦ ਖ਼ਾਲਸ ਬਿਊਰੋ : ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਪਾਰਟੀ ‘ਤੇ ਨਿਸ਼ਾਨਾਂ ਕੱਸਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਰ ਬਾਰ ਪੰਜਾਬ ਅਤੇ ਪੰਜਾਬ ਦੇ ਲੋਕਾਂ ਨੂੰ ਧੋਖਾ ਦਿੰਦੀ ਆ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਪਿਛਲੇ ਪੰਜ ਸਾਲਾਂ ਵਿੱਚ ਪੰਜਾਬ ‘ਚ ਰੇਤ ਮਾ ਫੀਆ, ਡ ਰੱਗ ਮਾਫੀਆ ਅਤੇ ਗੁੰਡਾ ਗਰਦੀ ਰਾਜ ਚਲਾ ਰਹੀ ਹੈ ਅਤੇ ਪੰਜਾਬ ਨੂੰ ਲੁੱਟ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਕਾਂਗਰਸ ਪਾਰਟੀ ਤੋਂ ਅੱਕੇ ਹੋਏ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਨੇ ਕਿਹਾ ਕਿ ਕਾਂਗਰਸ ਨੇ ਪਹਿਲੀ ਵਾਰ ਮਾਫੀਆ ਦੇ ਮਾਈ ਨਿੰਗ ਕਿੰਗ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚੇਹਰਾ ਬਣਾਇਆ ਹੈ, ਜਿਸ ਨੇ ਰੂਪਨਗਰ ਜਿਲ੍ਹੇ ਨੂੰ ਪੁੱਟ ਪੁੱਟ ਕੇ ਪਹਾਡ਼ ਹੀ ਖਤਮ ਕਰ ਦਿੱਤੇ। ਬਾਦਲ ਨੇ ਕਿਹਾ ਕਿ ਕਾਂਗਰਸ ਨੇ ਪੰਜ ਸਾਲ ਐੱਸਸੀ ਬੱਚਿਆਂ ਦੀ ਸਕਾਲਰਸ਼ਿਪ ਬੰਦ ਰੱਖੀ। ਨੀਲੇ ਕਾਰਡ ਬੰਦ ਕੀਤੇ ਅਤੇ ਪੈਨਸ਼ਨਾਂ ਨਹੀਂ ਦਿੱਤੀਆਂ।
ਅੱਜ ਰੋਪੜ ਜਿਲ੍ਹੇ ‘ਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਉਨਾਂ ਨੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਤੋਂ ਕੇਜਰੀਵਾਲ ਪੰਜਾਬ ਵਿੱਚ ਨਹੀਂ ਆਇਆ ਅਤੇ ਹੁਣ ਪੰਜਾਬ ਦੀਆਂ ਕੰਧਾਂ ਉਤੇ ‘ਇੱਕ ਮੌਕਾ ਕੇਜਰੀਵਾਲ ਨੂੰ’ ਲਿਖਵਾ ਕੇ ਪੰਜਾਬ ਦੇ ਲੋਕਾਂ ਤੋਂ ਮੌਕਾਂ ਮੰਗ ਰਿਹਾ ਹੈ।ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੈਸੇ ਲੈ ਕੇ ਟਿਕਟਾਂ ਵੰਡੀਆਂ ਹਨ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ‘ਠੱਗਾਂ ਦੀ ਪਾਰਟੀ ਹੈ।
ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਮਿਲਣ ਬਾਰੇ ਬਾਦਲ ਨੇ ਕਿਹਾ ਕਿ ਇਹ ਭਾਜਪਾ ਦਾ ਚੋਣ ਸਟੰਟ ਹੈ ਅਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਚਾਲ ਹੈ। ਇਸ ਮੌਕੇ ਰੂਪਨਗਰ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਡਾ.ਦਲਜੀਤ ਸਿੰਘ ਚੀਮਾ, ਜਿਲ੍ਹਾ ਅਕਾਲੀ ਦਲ ਦੇ ਪ੍ਧਾਨ ਗੁਰਿੰਦਰ ਸਿੰਘ ਗੋਗੀ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ, ਨਗਰ ਕੌਂਸਲ ਦੇ ਸਾਬਕਾ ਪ੍ਧਾਨ ਪਰਮਜੀਤ ਸਿੰਘ ਮੌਜੂਦ ਸਨ।
ਇਸਦੇ ਨਾਲ ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਪੰਜਾਬ ਲਈ ਜੋ ਸੰਘਰਸ਼ ਉਨ੍ਹਾਂ ਦੀ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਹੋਰ ਕੋਈ ਨਹੀਂ ਕਰ ਸਕਦਾ। ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਹਮੇਸ਼ਾ ਗਰੀਬਾਂ ਦੇ ਲਈ ਜੂਝਦੇ ਰਹੇ ਹਨ ਪੰਜਾਬ ਵਿੱਚ ਦੋਵੇਂ ਪਾਰਟੀਆਂ ਮਿਲ ਕੇ ਬਹੁਤ ਹੀ ਵਧੀਆ ਕੰਮ ਕਰੇਗੀ।