Punjab

ਸਿਮਰਜੀਤ ਬੈਂਸ ਖ਼ਿਲਾਫ਼ 307 ਦਾ ਪਰਚਾ ਦਰਜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਦੋ ਵਾਰ ਵਿਧਾਇਕ ਰਹੇ ਸਿਮਰਜੀਤ ਸਿੰਘ ਬੈਂਸ ਅਤੇ ਉਹਦੇ ਫਰਜੰਦ ਏਪੀ ਸਿੰਘ ਖਿਲਾਫ਼ ਕਤਲ ਕੇਸ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ। ਥਾਣਾ ਸ਼ਿਮਲਾਪੁਰੀ ਵਿੱਚ ਦਰਜ ਐੱਫਆਈਆਰ ਵਿੱਚ ਧਾਰਾ 307 ਸਮੇਤ ਹੋਰ ਕਈ ਧਾਰਾਵਾਂ ਲਗਾਈਆਂ ਗਈਆਂ ਹਨ। ਬੈਂਸ ਵਿਰੁੱਧ ਲੁਧਿਆਣਾ ਪੁਲਿਸ ਵੱਲੋਂ ਪਹਿਲਾਂ ਵੀ ਬਲਾਤਕਾਰ ਦਾ ਕੇਸ ਦਰਜ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਉੱਚ ਅਦਾਲਤ ਵੱਲੋਂ ਰਾਹਤ ਦਿੱਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਪੁਲਿਸ ਕੇਸ ਬਣਾਇਆ ਗਿਆ ਹੈ।

ਬੀਤੀ ਰਾਤ ਲੁਧਿਆਣਾ ਦੇ ਸਭ ਤੋਂ ਸੰਵੇਦਨਸ਼ੀਲ ਹਲਕੇ ਆਤਮ ਨਗਰ ਵਿੱਚ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਦੇ ਸਮਰਥਕ ਆਹਮੋ-ਸਾਹਮਣੇ ਹੋ ਗਏ ਸਨ। ਪੁਲਿਸ ਅਧਿਕਾਰੀਆਂ ਵੱਲੋਂ ਮੌਕੇ ‘ਤੇ ਪਹੁੰਚ ਕੇ ਬਚਾਅ ਕਰ ਲਿਆ ਗਿਆ ਪਰ ਅੱਜ ਪੁਲਿਸ ਨੇ ਸੀਸੀਟੀਵੀ ਫੁਟੇਜ ਦੇਖਣ ਤੋਂ ਬਾਅਦ ਪਰਚਾ ਦਰਜ ਕਰ ਲਿਆ ਹੈ। ਇੱਕ ਜਾਣਕਾਰੀ ਅਨੁਸਾਰ ਬੈਂਸ ਦੇ ਸਮਰਥਕਾਂ ਉੱਤੇ ਵਿਰੋਧੀ ਧਿਰ ਵੱਲ ਗੋਲੀ ਚਲਾਉਣ ਦੇ ਦੋਸ਼ ਵੀ ਲੱਗੇ ਹਨ। ਦੱਸ ਦੇਈਏ ਕਿ ਲੋਕ ਇਨਸਾਫ਼ ਪਾਰਟੀ ਦੇ ਦੋ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਮੁੜ ਚੋਣ ਮੈਦਾਨ ਵਿੱਚ ਹਨ।

Comments are closed.