‘ਦ ਖ਼ਾਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਰਤੀ ਜਨਤਾ ਪਾਰਟੀ ਗਠਜੋੜ ਉਮੀਦਵਾਰਾਂ ਦੇ ਚੋਣ ਪ੍ਰਚਾਰ ਲਈ 14 ਫਰਵਰੀ ਨੂੰ ਪੰਜਾਬ ਆਉਣਗੇ। ਪ੍ਰਧਾਨ ਮੰਤਰੀ ਵਰਚੂਅਲ ਰੈਲੀ ਦੀ ਥਾਂ ’ਤੇ ਫਿਜ਼ੀਕਲ ਰੈਲੀ ਰਾਹੀਂ ਸੰਬੋਧਨ ਕਰਨਗੇ। ਉਹ ਪੰਜਾਬ ਦੇ ਜਲੰਧਰ ਜਿਲ੍ਹੇ ਵਿੱਚ ਕਿਸੇ ਥਾਂ ਰੈਲੀ ਕਰਨਗੇ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨੇ ਵਰਚੂਅਲ ਰੈਲੀ ਦੌਰਾਨ ਹੀ ਦੂਜੇ ਦਿਨ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਸੀ।
ਪ੍ਰਧਾਨ ਮੰਤਰੀ ਦੀ ਇਸ ਤੋਂ ਪਹਿਲਾਂ ਪੰਜ ਜਨਵਰੀ ਨੂੰ ਮੋਗਾ ਵਿੱਚ ਰੈਲੀ ਰੱਖੀ ਗਈ ਸੀ ਜਿਹੜੀ ਕਿ ਸੁਰੱਖਿਆ ਕਾਰਨਾਂ ਕਰਕੇ ਰੱਦ ਕਰਨੀ ਪੈ ਗਈ ਸੀ।