Punjab

ਪ੍ਰਿਅੰਕਾ ਗਾਂਧੀ 13 ਨੂੰ ਆਉਣਗੇ ਪੰਜਾਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਦੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ 13 ਫਰਵਰੀ ਨੂੰ ਪੰਜਾਬ ਆਉਣਗੇ। ਕਾਂਗਰਸੀ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ 13 ਫਰਵਰੀ ਨੂੰ ਚੋਣ ਪ੍ਰਚਾਰ ਕਰਨ ਲਈ ਪੰਜਾਬ ਆ ਰਹੇ ਹਨ। ਉਹ ਪਟਿਆਲਾ ਵਿੱਚ ਚੋਣ ਪ੍ਰਚਾਰ ਕਰਨਗੇ।

ਤੁਹਾਨੂੰ ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਕੱਲ੍ਹ ਪੰਜਾਬ ਆ ਰਹੇ ਹਨ। ਕੇਜਰੀਵਾਲ ਕੱਲ੍ਹ ਸੰਗਰੂਰ ਜ਼ਿਲ੍ਹੇ ਦੇ ਧੂਰੀ ਹਲਕੇ ਵਿੱਚ ਆਪ ਦੇ ਮੁੱਖ ਮੰਤਰੀ ਦੇ ਚਿਹਰੇ ਭਗਵੰਤ ਮਾਨ ਦੀ ਜਨ ਸਭਾ ਵਿੱਚ ਸ਼ਾਮਲ ਹੋਣਗੇ। ਇਸਦੇ ਨਾਲ ਹੀ ਕੇਜਰੀਵਾਲ ਦੀ ਪਤਨੀ ਅਤੇ ਬੇਟੀ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਪੰਜਾਬ ਆਉਣਗੇ। 14 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਚੋਣ ਰੈਲੀ ਨੂੰ ਸੰਬੋਧਨ ਕਰਨ ਵਾਸਤੇ ਪੰਜਾਬ ਆ ਰਹੇ ਹਨ।