India

ਮੋਦੀ ਖ਼ਿਲਾਫ਼ ਪੇਸ਼ ਹੋਇਆ ਵਿਸ਼ੇਸ਼ ਅਧਿਕਾਰ ਉਲੰਘਣਾ ਦਾ ਮਤਾ

PM Narendra modi

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਤੇਲੰਗਨਾ ਰਾਸ਼ਟਰ ਸਮਿਤੀ (ਟੀਆਰਐੱਸ) ਦੇ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਵਿਸ਼ੇਸ਼ ਅਧਿਕਾਰ ਉਲੰਘਣਾ ਦਾ ਮਤਾ ਪੇਸ਼ ਕੀਤਾ ਹੈ। ਇਨ੍ਹਾਂ ਸੰਸਦ ਮੈਂਬਰਾਂ ਨੇ ਰਾਜ ਸਭਾ ‘ਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਹੋਈ ਚਰਚਾ ਦਾ ਜਵਾਬ ਦਿੰਦੇ ਹੋਏ ਆਂਧਰਾ ਪ੍ਰਦੇਸ਼ ਪੁਨਰਗਠਨ ਬਿੱਲ ‘ਤੇ ਪੀਐੱਮ ਮੋਦੀ ਵੱਲੋਂ ਕੀਤੀ ਗਈ ਟਿੱਪਣੀ ਦੇ ਖਿਲਾਫ ਕੀਤਾ ਹੈ।

ਟੀਆਰਐੱਸ ਦੇ ਸੰਸਦ ਮੈਂਬਰਾਂ ਦਾ ਕਹਿਣਾ ਹੈ ਕਿ ਉਹ ਉਦੋਂ ਤੱਕ ਸਦਨ ​​ਦਾ ਬਾਈਕਾਟ ਕਰਨਗੇ ਜਦੋਂ ਤੱਕ ਰਾਜ ਸਭਾ ਦੇ ਚੇਅਰਮੈਨ ਉਨ੍ਹਾਂ ਦੇ ਪ੍ਰਸਤਾਵ ਨੂੰ ਸਵੀਕਾਰ ਨਹੀਂ ਕਰਦੇ। ਇਸ ਤੋਂ ਬਾਅਦ ਉਹਨਾਂ ਨੇ ਸਦਨ ਤੋਂ ਵਾਕ ਆਊਟ ਕਰ ਦਿੱਤਾ।