‘ਦ ਖ਼ਾਲਸ ਬਿਊਰੋ : ਚੰਡੀਗੜ੍ਹ ਵਿੱਚ ਕ ਰੋਨਾ ਕੇਸ ਦੇ ਘੱਟਦੇ ਮਾਮਲਿਆਂ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕ ਰੋਨਾ ਪਾਬੰ ਦੀਆਂ ਨੂੰ ਘਟਾਉਣ ਦਾ ਐਲਾਨ ਕੀਤਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਰਾਤ ਦਾ ਕਰ ਫਿਊ ਹਟਾ ਦਿੱਤਾ ਗਿਆ ਹੈ। 12 ਫਰਵਰੀ ਤੋਂ ਬਰਡ ਪਾਰਕ ਅਤੇ ਰਾਕ ਗਾਰਡਨ ਨੂੰ ਖੋਲ੍ਹਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਯੂਟੀ ਪ੍ਰਸ਼ਾਸਨ ਨੇ ਕਿਹਾ ਹੈ ਕਿ ਮਾਸਕ ਪਹਿਨਣ ਅਤੇ ਸਰੀਰਕ ਦੂਰੀ ਬਣਾਈ ਰੱਖਣ ਵਰਗੇ ਕਰੋਨਾ ਰੋਕਥਾਮ ਨਿਯਮਾਂ ਨੂੰ ਮੰਨਣਾ ਜ਼ਰੂਰੀ ਹੋਵੇਗਾ ।
ਇਸਦੇ ਨਾਲ ਹੀ ਰਾਤ 12.30 ਤੋਂ ਲੈ ਕੇ ਸਵੇਰੇ 5 ਵਜੇ ਤੱਕ ਗੈਰ-ਜ਼ਰੂਰੀ ਗਤੀਵਿਧੀਆਂ ਅਤੇ ਲੋਕਾਂ ਦੇ ਬਾਹਰ ਨਿਕਲਣ ‘ਤੇ ਕਿਸੇ ਤਰ੍ਹਾਂ ਦੀ ਰੋਕ ਨਹੀਂ ਹੋਵੇਗੀ ,ਮਾਰਕਿਟ, ਦੁਕਾਨਾਂ, ਮਾਲ, ਰੈਸਟੋਰੈਂਟ, ਹੋਟਲ, ਬਾਰ, ਸਿਨੇਮਾ ਹਾਲ, ਮਲਟੀਪਲੈਕਸ, ਮਿਊਜ਼ੀਅਮ, ਸਪੋਰਟਸ ਕੰਪਲੈਕਸ, ਸਵੀਮਿੰਗ ਪੂਲ, ਜਿੰਮ, ਸਪਾ ਅਤੇ ਹੈਲਥ ਸੈਂਟਰਾਂ ‘ਤੇ ਵੀ ਹਰ ਤਰ੍ਹਾਂ ਦੀ ਪਾਬੰਦੀ ਨੂੰ ਹਟਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਹੁਣ ਸਾਰੀਆਂ ਕਲਾਸਾਂ ਅਤੇ ਕੋਚਿੰਗ ਇੰਸਟੀਚਿਊਟ ਸਕੂਲ 14 ਫਰਵਰੀ ਤੋਂ ਮੁੜ ਤੋਂ ਖੁੱਲ੍ਹਣਗੇ।