‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸ ਪਾਰਟੀ ‘ਤੇ ਹਮਲਾ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਪਿਛਲੇ ਪੰਜ ਸਾਲਾਂ ਦੌਰਾਨ ਲੋਕਾਂ ਲਈ ਕੰਮ ਤਾਂ ਨਹੀਂ ਕੀਤਾ ਸਗੋਂ ਬੇਕਸੂਰ ਲੋਕਾਂ ‘ਤੇ ਨਜਾਇਜ਼ ਪਰਚੇ ਹੀ ਕੀਤੇ ਨੇ।ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਤਾਂ ਬਿਲਕੁਲ ਹੀ ਖਤਮ ਹੋ ਗਈ ਹੈ। ਉਨ੍ਮੈਹਾਂ ਨੇ ਇਹ ਵੀ ਕਿਹਾ ਕਿ ਮੈਨੂੰ ਇੰਝ ਲੱਗਦਾ ਹੈ ਕਿ ਕਾਂਗਰਸ ਪਾਰਟੀ ਨੂੰ 2022 ਵਿਧਾਨ ਸਭਾ ਚੋਣਾਂ ਵਿਚ 10-12 ਸੀਟਾਂ ਤੋਂ ਵੱਧ ਨਹੀਂ ਮਿਲਣੀਆਂ। ਉਨ੍ਹਾਂ ਨੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਤੋਂ ਕੇਜਰੀਵਾਲ ਪੰਜਾਬ ਵਿੱਚ ਆਇਆ ਅਤੇ ਹੁਣ ਪੰਜਾਬ ਦੀਆਂ ਕੰਧਾਂ ਉਤੇ ‘ਇੱਕ ਮੌਕਾ ਕੇਜਰੀਵਾਲ ਨੂੰ’ ਲਿਖਵਾ ਕੇ ਪੰਜਾਬ ਦੇ ਲੋਕਾਂ ਤੋਂ ਮੌਕਾਂ ਮੰਗ ਰਿਹਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਆਪਣੇ ਆਪ ਨੂੰ ਆਮ ਆਦਮੀ ਦੱਸਣ ਵਾਲੇ ਕੇਜਰੀਵਾਲ ਨੇ ਪੈਸੇ, ਕਾਰਾਂ ਅਤੇ ਕੋਠੀਆਂ ਲੈ ਕੇ ਪਾਰਟੀ ਦੀਆਂ ਟਿਕਟਾਂ ਵੇਚੀਆਂ ਹਨ।ਕੇਜਰੀਵਾਲ ਦਾ ਪੰਜਾਬ ਨਾਲ ਕੋਈ ਲਗਾਅ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਨੇ 117 ਉਮੀਦਵਾਰਾਂ ਵਿੱਚੋਂ 65 ਉਮੀਦਵਾਰ ਦਲ ਬਦਲੂਆਂ ਨੂੰ ਪਾਰਟੀ ਵਿੱਚ ਟਿਕਟਾਂ ਦਿੱਤੀਆਂ ਹਨ।
ਵਿਧਾਨ ਸਭਾ ਹਲਕਾ ਫ਼ਿਰੋਜਪੁਰ ਦਿਹਾਤੀ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ‘ਤੇ ਨਿਸ਼ਾ ਨਾ ਸਾਧਦਿਆਂ ਉਨ੍ਹਾਂ ਨੇ ਮਾਨ ਨੂੰ ਨ ਸ਼ੇੜੀ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਜਿਹੜਾ ਵਿਧਾਇਕ ਨ ਸ਼ਾਂ ਕਰਕੇ ਗੁਰਦੁਆਰਾ ਸਾਹਿਬ ਦੇ ਅੰਦਰ ਚੱਲੇ ਜਾਵੇ , ਪੰਜਾਬ ਦੀ ਜਨਤਾ ਉਸ ‘ਤੇ ਕਿਵੇਂ ਭਰੋਸਾ ਕਰੇ।
ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਦੇਸ਼ ਭਰ ਵਿਚ ਅਤੇ ਵਿਦੇਸ਼ਾਂ ਵਿਚ ਪੰਜਾਬੀ ਆਪਣੀਆਂ ਮੁਸ਼ਕਿਲਾਂ ਦੇ ਹੱਲ ਲਈ ਅਕਾਲੀ ਦਲ ਵੱਲ ਹੀ ਵੇਖਦੇ ਹਨ। ਉਨ੍ਹਾਂ ਨੇ ਕਿਹਾ ਕਿ ਅਸੀਂ ਦੁਨੀਆਂ ਭਰ ਦੇ ਪੰਜਾਬੀਆਂ ਦੀਆਂ ਮੁਸ਼ਕਿਲਾਂ ਸਫਲਤਾ ਨਾਲ ਹੱਲ ਕੀਤੀਆਂ ਹਨ।
ਉਨ੍ਹਾ ਨੇ ਕਿਹਾ ਕਿ ਅਸੀਂ ਗਰੀਬੀ ਰੇਖਾ ਤੋਂ ਹੇਠਲੇ ਪਰਿਵਾਰਾਂ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 2 ਹਜ਼ਾਰ ਰੁਪਏ ਸਹਾਇਤਾ ਦੇਵਾਂਗੇ।
- ਸਾਰੇ ਖਪਤਕਾਰਾਂ ਨੁੰ ਹਰ ਮਹੀਨੇ 400 ਯੂਨਿਟ ਬਿਜਲੀ ਮੁਫਤ ਦਿਆਂਗੇ।
- ਹਰੇਕ ਲਈ 10 ਲੱਖ ਰੁਪਏ ਦਾ ਮੈਡੀਕਲ ਬੀਮਾ ਕਰਵਾਇਆ ਜਾਵੇਗਾ ।
- ਵਿਦਿਆਰਥੀਆਂ ਨੁੰ ਦੇਸ਼ ਵਿਦੇਸ਼ ਵਿਚ ਉਚੇਰੀ ਸਿੱਖਿਆ ਹਾਸਲ ਕਰਨ ਵਾਸਤੇ 10 ਲੱਖ ਰੁਪਏ ਤੱਕ ਦਾ ਕਰਜ਼ਾ ਦਿੱਤਾ ਜਾਵੇਗਾ।
- ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਲਈ ਤਕਨੀਕੀ ਸਿੱਖਿਆ ਸੰਸਥਾਵਾਂ ਵਿਚ 33 ਫੀਸਦੀ ਸੀਟਾਂ ਰਾਖਵੀਂਆਂ ਕੀਤੀਆਂ ਜਾਣਗੀਆਂ।
ਉਹਨਾਂ ਨੇ ਇਹ ਵੀ ਐਲਾਨ ਕੀਤਾ ਜਿਹਨਾਂ ਕੋਲ ਘਰ ਨਹੀਂ ਹਨ, ਉਨ੍ਹਾਂ ਨੂੰ ਪੰਜ ਪੰਜ ਮਰਲੇ ਦੇ ਪਲਾਟ ਦਿੱਤੇ ਜਾਣਗੇ ਤੇ ਹਰ ਜ਼ਿਲ੍ਹੇ ਵਿਚ 500 ਬੈਡਾਂ ਦਾ ਮੈਡੀਕਲ ਕਾਲਜ ਤੇ ਹਸਪਤਾਲ ਬਣਾਇਆ ਜਾਵੇਗਾ।