Punjab

ਬੀਬਾ ਹਰਸਿਮਰਤ ਬਾਦਲ ਦੀ ਭਗਵੰਤ ਮਾਨ ਨੂੰ ਚੁਣੌਤੀ

Harsimrat Kaur Badal

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਅਤੇ ਮੁੱਖ ਮੰਤਰੀ ਚਿਹਰੇ ਦੇ ਉਮੀਦਵਾਰ ਭਗਵੰਤ ਮਾਨ ‘ਤੇ ਨਿਸ਼ਾਨਾ ਕੱਸਿਆ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦੇ ਮੁੱਦੇ ‘ਤੇ ਭਗਵੰਤ ਮਾਨ ਆਪਣਾ ਪੱਖ ਲੋਕਾਂ ਅੱਗੇ ਰੱਖਣ।

ਬਾਦਲ ਨੇ ਕਿਹਾ ਕਿ ਪੰਜਾਬ ਦੇ ਥਰਮਲ ਬੰਦ ਕਰਨ ਦੀ ਲੜਾਈ,ਪਰਾਲੀ ਸਾੜਨ ਤੇ ਕਿਸਾਨਾਂ ਨੂੰ ਸ ਜ਼ਾ ਦੇਣ ਵਰਗੀਆਂ ਗੱਲਾਂ ਨੂੰ ਇਨ੍ਹਾਂ ਦੀ ਪਾਰਟੀ ਦਾ ਸਮਰਥਨ ਹੈ। ਆਮ ਆਦਮੀ ਪਾਰਟੀ ਨੂੰ ਇਨ੍ਹਾਂ ਮੁੱਦਿਆਂ ‘ਤੇ ਆਪਣਾ ਸਟੈਂਡ ਕਲੀਅਰ ਕਰਨਾ ਚਾਹੀਦਾ ਹੈ।