Punjab

ਅਦਾਲਤ ਦੇ ਸ਼ਿਕੰਜੇ ‘ਚ ਫਸਿਆ ਸਿੱਧੂ ਮੂਸੇਵਾਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਗਾਇਕ ਤੋਂ ਸਿਆਸਤਦਾਨ ਬਣੇ ਸਿੱਧੂ ਮੂਸੇਵਾਲਾਂ ਇਸ ਵਾਰ ਵਕੀਲਾਂ ਦਾ ਕੁੜਿਕੀ ਵਿੱਚ ਫਸ ਗਏ ਹਨ। ਵਕੀਲ ਭਾਈਚਾਰੇ ਬਾਰੇ ਮਾੜੀ ਸ਼ਬਦਾਵਲੀ ਅਤੇ ਨੌਜਵਾਨਾਂ ਨੂੰ ਬੰ ਦੂਕ ਕਲਚਰ ਨੂੰ ਉਤਸ਼ਾਹਿਤ ਕਰਨਾ ਮਹਿੰਗਾ ਪੈਣ ਲੱਗਾ ਹੈ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਇੱਕ ਸਿਵਲ ਮਾਮਲੇ ‘ਚ ਨੋਟਿਸ ਜਾਰੀ ਕਰਕੇ ਮੂਸੇਵਾਲਾ ਤੋਂ 2 ਮਾਰਚ ਤੱਕ ਜਵਾਬ ਮੰਗਿਆ ਹੈ।

ਇਹ ਪਟੀਸ਼ਨ ਜ਼ਿਲ੍ਹਾ ਅਦਾਲਤ ਦੇ ਵਕੀਲ ਸੁਨੀਲ ਮੱਲਣ ਵੱਲੋਂ ਦਾਇਰ ਕੀਤੀ ਗਈ ਹੈ। ਅਦਾਲਤ ਵਿੱਚ ਦਾਇਰ ਪਟੀਸ਼ਨ ਰਾਹੀ ਵਕੀਲਾਂ ਨੇ ਦਾਅਵਾ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਦੇ ਗੀਤ ਸੰਜੂ ਵਿੱਚ ਉਸ ਨੇ ਵਕੀਲਾਂ ਬਾਰੇ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ। ਅਜਿਹੇ ‘ਚ ਉਨ੍ਹਾਂ ਦੀ ਜਾਣਬੁੱਝ ਕੇ ਵਕੀਲ ਭਾਈਚਾਰੇ ਦੇ ਅਕਸ ਨੂੰ ਖ਼ਰਾਬ ਕਰਨ ਦੀ ਨੀਅਤ ਦਾ ਪਤਾ ਲੱਗਦਾ ਹੈ। ਮੂਸੇਵਾਲਾ ਨੇ ਜਾਣਬੁੱਝ ਕੇ ਗਲਤ ਇਰਾਦੇ ਨਾਲ ਇਹ ਗੀਤ ਕੱਢਿਆ ਅਤੇ ਨਿਆਂ ਪ੍ਰਣਾਲੀ ਦਾ ਅਕਸ ਖਰਾਬ ਕਰਨ ਦਾ ਕੰਮ ਕੀਤਾ।

ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਮੂਸੇਵਾਲਾ ਨੂੰ ਆਦੇਸ਼ ਜਾਰੀ ਕੀਤਾ ਜਾਵੇ ਕਿ ‘ਸੰਜੂ’ ਗੀਤ ਤੋਂ ਕਮਾਏ ਪੈਸੇ ਵਕੀਲਾਂ ਨੂੰ ਮੁਆਵਜ਼ੇ ਵਜੋਂ ਬਾਰ ਕੌਂਸਲ ਆਫ਼ ਪੰਜਾਬ ਤੇ ਹਰਿਆਣਾ ਦੇ ਐਡਵੋਕੇਟ ਵੈਲਫ਼ੇਅਰ ਫੰਡ ‘ਚ ਜਮ੍ਹਾਂ ਕਰਵਾਏ ਜਾਣ।

ਪਟੀਸ਼ਨ ਅਨੁਸਾਰ ਉਹ ਗੀਤ ਰਾਹੀਂ ਸਰਹੱਦੀ ਸੂਬੇ ਪੰਜਾਬ ਦੇ ਨੌਜਵਾਨਾਂ ਨੂੰ ਹਿੰਸਾ ਅਤੇ ਦੰ ਗਿਆਂ ਵੱਲ ਲੁਭਾਉਂਦਾ ਹੈ। ਮੂਸੇਵਾਲਾ ‘ਤੇ ਬੰਦੂ ਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦਾ ਵੀ ਦੋਸ਼ ਹੈ। ਗੀਤ ‘ਚ ਗਾ ਲੀ-ਗ ਲੋਚ ਵਾਲੀ ਸ਼ਬਦਾਵਲੀ ਦੀ ਵਰਤੋਂ ਖੁੱਲ ਕੇ ਕੀਤੀ ਗਈ ਹੈ। ਮੂਸੇਵਾਲਾ ਦੇ ਖ਼ਿ ਲਾਫ਼ ਆਈਪੀਸੀ, ਆਰਮਜ਼ ਐਕਟ ਅਤੇ ਆਈਟੀ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਨ੍ਹਾਂ ਵਿੱਚ ਦੇਸ਼ ਵਿਰੁੱਧ ਕਾਰਵਾਈਆਂ, ਅਪਰਾਧਿਕ ਸਾਜ਼ਿਸ਼, ਸਾਂਝੀ ਕੋਸ਼ਿਸ਼, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ, ਅਕਸ ਨੂੰ ਠੇਸ ਪਹੁੰਚਾਉਣਾ, ਡਰਾਉਣਾ ਆਦਿ ਸ਼ਾਮਲ ਹਨ।