Punjab

ਕਾਂਗਰਸ ਦਾ ਹਿੱਸੇਦਾਰ ਹਾਂ ਕਿਰਾਏਦਾਰ ਨਹੀਂ : ਮਨੀਸ਼ ਤਿਵਾੜੀ

ਦ ਖ਼ਾਲਸ ਬਿਊਰੋ : ਵਿਧਾਨ ਸਭਾ ਹਲਕਾ ਸ਼੍ਰੀ ਅੰਨਦਪੁਰ ਸਾਹਿਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦੀ ਪਾਰਟੀ ਨਾਲ ਨਰਾਜ਼ਗੀ ਬਰਕਰਾਰ ਹੈ। ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਅਫਵਾਹਾਂ ‘ਤੇ ਉਨਾਂ ਨੇ ਕਿਹਾ ਕਿ ਉਹ ਕਾਂਗਰਸ ਦੇ ਕਿਰਾਏਦਾਰ ਨਹੀਂ ਸਗੋਂ ਹਿੱਸੇਦਾਰ ਹਨ। ਉਨ੍ਹਾਂ ਨੇ ਕਿਹਾ ਕਿ ਮੈਂ ਆਪਣੀ ਜਿੰਦਗੀ ਦੇ 40 ਸਾਲ ਕਾਂਗਰਸ ਪਾਰਟੀ ਨੂੰ ਦਿੱਤੇ ਹਨ ਅਤੇ ਉਨ੍ਹਾਂ ਨੇ ਕਿਹਾ ਕਿ ਮੇਰੇ ਪਰਿਵਾਰ ਨੇ ਦੇਸ਼ ਦੀ ਏਕਤਾ ਅਤੇ ਅੰਖਡਤਾ ਲਈ ਖੂਨ ਵਹਾਇਆ ਹੈ।  ਉਨ੍ਹਾਂ ਨੇ ਕਿਹਾ ਕਿ ਮੈਂ ਕਾਂਗਰਸ ਪਾਰਟੀ ਨੂੰ ਛੱਡ ਕੇ ਕਿਤੇ ਨਹੀਂ ਜਾ ਰਿਹਾ। ਤਿਵਾੜੀ ਨੇ ਕਿਹਾ ਕਿ ਪੰਜਾਬ ਵਿੱਚ ਕੰਮ ਸਿਰਫ਼ 111 ਦਿਨਾਂ ਵਿੱਚ ਨਹੀਂ ਸਗੋਂ ਪੂਰੇ 5 ਸਾਲਾਂ ਵਿੱਚ ਹੋਇਆ ਹੈ। ਉਨ੍ਪੰਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਰਕਾਰ ਨੂੰ ਪੰਜ ਸਾਲ ਲਈ ਚੁਣਿਆ ਸੀ, ਨਾ ਕਿ 111 ਦਿਨਾਂ ਲਈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੇ ਨਿੱਜੀ ਰਿਸ਼ਤੇ ਹਨ।