Punjab

ਕਾਂਗਰਸ ਨੇ ਦਿੱਤਾ ਪੰਜਾਬ ਨੂੰ ਧੋਖਾ : ਪ੍ਰਕਾਸ਼ ਬਾਦਲ

ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਵਿਧਾਨ ਸਭਾ ਹਲਕਾ ਲੰਬੀ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ  ਨੇ ਕਾਂਗਰਸ ਸਰਕਾਰ ‘ਤੇ ਨਿਸ਼ਾਨੇ ਸਾਧਦੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਫੜ੍ਹ ਕੇ ਝੂਠੀ ਸਹੁੰ ਖਾਧੀ ਅਤੇ ਕੋਈ ਕੰਮ ਨਹੀਂ ਕੀਤਾ ਅਤੇ ਆਖਰੀ ਸਮੇਂ ਪਾਰਟੀ ਨੇ ਕੈਪਟਨ ਨੂੰ ਉਤਾਰ ਕੇ ਚੰਨੀ ਨੂੰ ਮੁੱਖ ਮੰਤਰੀ ਦੀ ਕੁਰਸੀ ‘ਤੇ ਬਿਠਾ ਦਿੱਤਾ। ਹੁਣ ਉਸ ਦੇ ਨਾਮ ‘ਤੇ ਗੁਮਰਾਹ ਕਰ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਪੰਜਾਬ ਨੂੰ ਧੋਖਾ ਦਿੱਤਾ ਹੈ। ਉਨ੍ਹਾਂ  ਨੇ ਕਿਹਾ ਕਿ ਮੈਂ ਸਾਰੀ ਜ਼ਿੰਦਗੀ ਲੰਬੀ ਦੇ ਲੋਕਾਂ ਨਾਲ ਬਿਤਾਈ ਹੈ ਅਤੇ ਮੈਂ ਆਖ਼ਰੀ ਸਾਹ ਤੱਕ ਦਾ ਸਮਾਂ ਇਨ੍ਹਾਂ ਲੋਕਾਂ ਦੀ ਸੇਵਾ ਕਰਦੇ ਹੋਏ ਬਿਤਾਵਾਂਗਾ। ਉੱਥੇ ਹੀ, ਇਸ ਦੌਰਾਨ ਸਾ. ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਪ੍ਰਧਾਨ ਬਣਨ ਤੋਂ ਬਾਅਦ ਸਾ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਚੜ੍ਹਦੀਕਲਾ ਵਾਸਤੇ ਮੇਰੇ ਤੋਂ ਵੀ ਵੱਧ ਮਿਹਨਤ ਕੀਤੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗਲਾ ਖ਼ਰਾਬ ਹੋਣ ਕਰਕੇ ਰੈਲੀ ਨੂੰ ਸੰਬੋਧਨ ਨਹੀਂ ਕਰ ਸਕੇ