ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਹਰਚਰਨ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ ‘ਤੇ ਖੂਬ ਨਿਸ਼ਾਨੇ ਕੱਸੇ. ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਪੰਜਾਬੀ ਭਾਸ਼ਾਂ ਨੂੰ ਅਹਿਮੀਅਤ ਨਹੀਂ ਦਿੰਦੇ ਇਸ ਕਰਕੇ ਉਹ ਪੰਜਾਬ ਵਿੱਚ ਪੰਜਾਬੀ ਬੋਲਣ ਤੋਂ ਸ਼ਰਮਾਉਦੇ ਹਨ। ਇਸਦੇ ਨਾਲ ਹੀ ਬੈਂਸ ਨੇ ਕੇਜਰੀਵਾਲ ਨੂੰ ਖਾ ਲਿਸਤਾਨ ਦਾ ਸ ਮਰਥਕ ਵੀ ਦੱਸਿਆ। ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਪੰਜਾਬ ਵਿੱਚ ਸੱ ਤਾ ਨੂੰ ਹੱ ਥਿਆਉਣ ਲਈ ਕਿਸੇ ਵੀ ਹੱਦ ਤੱਕ ਜਾ ਸਕਦਾ ਹੈ।
ਉਨ੍ਹਾਂ ਨੇ ਕਿ ‘ਆਪ’ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਹਮ ਲਾ ਕਰਦਿਆਂ ਕਿਹਾ ਕਿ ਉਹ ਵੀ ਪੰਜਾਬੀ ਭਾਸ਼ਾ ਨੂੰ ਪਸੰਦ ਨਹੀਂ ਕਰਦਾ ਜਿਸ ਕਾਰਨ ਉਹ ਜਿਆਦਾਤਰ ਗੱਲ ਹਿੰਦੀ ਵਿੱਚ ਕਰਦਾ ਹੈ। ਉਨਾਂ ਨੇ ਕਿਹਾ ਕਿ ਪੰਜਾਬ ਵਿੱਚੋਂ ਰੇਤ ਮਾ ਫੀਏ ਨੂੰ ਖਤ ਮ ਕਰਨ ਦੀ ਗੱਲ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਸੱਤ ਉਮੀਦਵਾਰ ਸਿੱਧੇ ਤੌਰ ‘ਤੇ ਰੇਤ ਮਾਫੀ ਏ ਦੇ ਮਾਮ ਲਿਆਂ ਵਿੱਚ ਫ ਸੇੇ ਹੋਏ ਹਨ।
ਉਨ੍ਹਾਂ ਨੇ ਕਿਹਾ ਕਿ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿ ਹਾਈ ‘ਤੇ ਵੀ ਕੇਜਰੀਵਾਲ ਨੇ ਚੁੱਪ ਧਾਰਨ ਕੀਤੀ ਹੋਈ ਹੈ। ਬੈਂਸ ਨੇ ਕਿਹਾ ਕਿ ਪ੍ਰੋ ਭੁੱਲਰ ਦੀ ਰਿਹਾ ਈ ਕੇਜਰੀਵਾਲ ਦੀ ਦਿੱਲੀ ਸਰਕਾਰ ਦੇ ਹੱਥ ਵਿੱਚ ਸੀ ਪਰ ਕੇਜਰੀਵਾਲ ਨੇ ਇਸ ਮਾਮ ਲੇ ‘ਤੇ ਕੋਈ ਕਾਰ ਵਾਈ ਨਹੀਂ ਕੀਤੀ । ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਇੱਕ ਮੌਕਾ ਮੰਗਣ ਵਾਲੇ ਕੇਜਰੀਵਾਲ ਨੇ ਦਿੱਲੀ ਵਿੱਚ ਇੱਕ ਵੀ ਕੰਮ ਨਹੀਂ ਕੀਤਾ ਅਤੇ ਦਿੱਲੀ ਦੇ ਲੋਕ ਕੇਜਰੀਵਾਲ ਦੀ ਸਰਕਾਰ ਤੋਂ ਪਰਿ ਸ਼ਾਨ ਆਏ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਹਮੇਸ਼ਾਂ ਪੰਜਾਬ ਅਤੇ ਸਿੱਖ ਵਿਰੋ ਧੀ ਰਿਹਾ ਹੈ।