Punjab

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਮਜੀਠਾ ‘ਚ ਰੋਸ ਮਾਰਚ

‘ਦ ਖ਼ਾਲਸ ਬਿਊਰੋ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ  ਪੰਜਾਬ ਨੇ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿੱਚ ਅੱਜ ਮਜੀਠਾ ਵਿਖੇ ਇੱਕ ਰੋਸ ਮਾਰਚ ਕੱਢਿਆ ਤੇ ਐਸ ਡੀ ਐਮ ਦੇ ਦਫ਼ਤਰ ਅੱਗੇ ਮੋਦੀ ਸਰਕਾਰ ਦਾ ਪੁੱਤਲਾ ਫ਼ੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਹ ਵਿਰੋਧ ਸਰਕਾਰ ਵੱਲੋਂ ਦਿੱਲੀ ਅੰਦੋਲਨ ਦੌਰਾਨ ਕਿਸਾਨਾਂ ਦੀਆਂ ਮੰਗੀਆਂ ਗਈਆਂ ਮੰਗਾ ਵੱਲ ਧਿਆਨ ਨਾ ਦੇਣ ਕਰਕੇ ਤੇ ਲਖੀਮਪੁਰ ਖੀਰੀ ਦੇ ਦੋਸ਼ਿਆਂ ਨੂੰ ਸਜ਼ਾਵਾਂ ਦਿੱਤੇ ਜਾਣ ਲਈ ਹੋਇਆ ਸੀ ।

ਇਸ ਮੌਕੇ ਬੋਲਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਮੋਰਚੇ ਦੀਆਂ ਮੰਨੀਆਂ ਮੰਗਾਂ ਨੂੰ ਪੂਰਾ ਕਰੇ ,ਐਮ ਐਸ ਪੀ ਗਰੰਟੀ ਕਾਨੂੰਨ ਦੀ ਕਮੇਟੀ ਬਣਾਵੇ ਤੇ ਲਖੀਮਪੁਰ ਖੀਰੀ ਦੇ ਦੋਸ਼ਿਆਂ ਨੂੰ ਸਜ਼ਾਵਾਂ ਦਿੱਤੀਆਂ ਜਾਣ ਪਰ ਹੋ ਕਿ ਰਿਹਾ ਹੈ ਕਿ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੈਨੀ ਦੇ ਪੁਤਰ ਆਸ਼ਿਸ਼ ਮਿਸ਼ਰਾ ਨੂੰ ਚਾਰ ਕਿਸਾਨਾਂ ਅਤੇ ਇੱਕ ਪਤਰਕਾਰ ਦੇ ਕੱਤਲ ਦੇ ਬਾਵਜੂਦ ਦੇਸ਼ ਦੀਆਂ ਅਦਾਲਤਾਂ ਨੇ ਸਾਰੇ ਕਾਨੂੰਨ ਛਿਕੇ ਟੰਗਦਿਆਂ ਜ਼ਮਾਨਤ ਦੇ ਦਿੱਤੀ ਹੈ,ਜਿਸ ਕਾਰਣ ਸਾਰੇ ਦੇਸ਼ ਦੇ ਕਿਸਾਨਾਂ ਵਿੱਚ ਰੋਹ ਹੈ।

ਭਾਜਪਾ ਸਰਕਾਰ ਉਸ ਨੂੰ ਬਚਾਅ ਕੇ ਦੇਸ਼ ਦੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਧ੍ਰੋਹ ਕਰ ਰਹੀ ਹੈ। ਇਸ ਤੋਂ ਇਲ਼ਾਵਾ ਅੰਦੋਲਨ ਦੇ ਸਮੇਂ ਕਿਸਾਨਾਂ ਤੇ ਹੋਏ ਕੇਸ ਵਾਪਸ ਤੱਕ ਨਹੀਂ ਲਏ ਗਏ ਹਨ। ਹੁੱਣ ਵੋਟਾਂ ਹਨ ਤੇ ਵੋਟਾਂ ਵੇਲੇ ਸਿਆਸੀ ਪਾਰਟੀਆਂ ਨਸ਼ੇ ਵੰਡ ਕੇ ਲੋਕਾਂ ਨੂੰ ਵੋਟਾਂ ਵਾਲੇ ਪਾਸੇ ਲਾਇਆ ਜਾ ਰਿਹਾ ਹੈ।

ਉਹਨਾਂ ਇਹ ਵੀ ਕਿਹਾ ਕਿ ਵੋਟਾਂ ਵੇਲੇ ਰਾਜਸੀ ਪਾਰਟੀਆਂ ਵੱਲੋਂ ਅਮਨ-ਸ਼ਾਂਤੀ ਭੰਗ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ ਪਰ ਲੋਕਾਂ ਨੂੰ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਤੇ ਇਦਾਂ ਦੀਆਂ ਵਿਰੋਧੀ ਤਾਕਤਾਂ ਨੂੰ ਮੂੰਹ ਤੋੜ ਕੇ ਜਵਾਬ ਦੇਣ ਦੀ ਲੋੜ ਹੈ।