Punjab

ਚੋਣਾਂ ਤੋਂ ਦੋ ਦਿਨ ਪਹਿਲਾਂ ਭਗਵੰਤ ਮਾਨ ਦੀ ਪੰਜਾਬੀਆਂ ਨੂੰ ਅਪੀਲ

ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਅਤੇ ਮੁੱਖ ਮੰਤਰੀ ਚਿਹਰੇ ਦੇ ਉਮੀਦਵਾਰ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ 20 ਫਰਵਰੀ ਨੂੰ ਆਪ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਭਗਵੰਤ ਮਾਨ ਨੇ ਧੂਰੀ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਬੰਦ ਪਈਆਂ ਫੈਕਟਰੀਆਂ ਨੂੰ ਮੁੜ ਚਾਲੂ ਕਰਵਾਏਗੀ ਅਤੇ ਰੁਜ਼ਗਾਰ ਪੈਦਾ ਕਰੇਗੀ। ਮਾਨ ਨੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਭ੍ਰਿਸ਼ਟ ਪਾਰਟੀਆਂ ਅੱਜ ਤੋਂ ਸ਼ਰਾਬ ਅਤੇ ਪੈਸੇ ਵੰਡਣਗੀਆਂ। ਵੋਟ ਖਰੀਦਣ ਵਾਲਾ ਕਦੇ ਲੋਕਾਂ ਦਾ ਭਲਾ ਨਹੀਂ ਕਰ ਸਕਦਾ ਅਤੇ ਉਹ ਸਰਕਾਰ ਬਣਾ ਕੇ ਪੰਜ ਸਾਲ ਆਪ ਮੌਜ ਕਰੇਗਾ, ਪਰ ਤੁਹਾਨੂੰ ਭੁੱਲ ਜਾਵੇਗਾ।

ਉਨ੍ਹਾਂ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਨਸ਼ਾ ਮਾਫੀਆ ਨੂੰ ਪੰਜਾਬ ਹੁਣ ਹੋਰ ਬਰਦਾਸ਼ਤ ਨਹੀਂ ਕਰ ਸਕਦਾ। ਇਸ ਵਾਰ ਸਾਡੇ ਕੋਲ ਮੌਕਾ ਹੈ, ਨਸ਼ੇ ਵੇਚਣ ਵਾਲਿਆਂ ਨੂੰ ਸਬਕ ਸਿਖਾਉਣ ਦਾ। ਇਸ ਵਾਰ ਮੌਕਾ ਹੈ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ‘ਚੋਂ ਕੱਢ ਕੇ ਚੰਗੀ ਸਿੱਖਿਆ ਅਤੇ ਰੁਜ਼ਗਾਰ ਦੇਣ ਦਾ, ਮਾਂਵਾਂ ਦੇ ਪੁੱਤ ਬਚਾਉਣ ਦਾ। ਸਾਨੂੰ ਸਿਰਫ਼ ਇੱਕ ਦੇਵੋ। ਅਸੀਂ ਇਨ੍ਹਾਂ ਸਵਾਰਥੀ ਆਗੂਆਂ ਅਤੇ ਨਸ਼ਾ ਮਾਫੀਆ ਦੇ ਨਾਪਾਕ ਗਠਜੋੜ ਨੂੰ ਖ਼ਤਮ ਕਰਾਂਗੇ। ਪੰਜਾਬ ‘ਚੋਂ ਨਸ਼ਾ ਤਸਕਰੀ ਪੂਰੀ ਤਰ੍ਹਾਂ ਖ਼ਤਮ ਕਰ ਕੇ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਤੋਂ ਕੱਢਾਂਗੇ ਅਤੇ ਉਨਾਂ ਨੂੰ ਚੰਗੀ ਸਿੱਖਿਆ ਅਤੇ ਰੁਜ਼ਗਾਰ ਦੇਵਾਂਗੇ।