‘ਦ ਖ਼ਾਲਸ ਬਿਊਰੋ : ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਮਾਨਸਾ ਤੋਂ ਕਾਂਗਰਸ ਦੇ ਉਮੀਦਵਾਰ ਸਿੱਧੂ ਮੂਸੇ ਵਾਲਾ ਦੇ ਖ਼ਿ ਲਾਫ਼ ਐੱਫ਼ ਆਈ ਆਰ ਦਰਜ ਕਰਵਾਈ ਹੈ। ਚੋਣ ਕਮਿਸ਼ਨ ਨੇ ਇਹ ਕਾਰਵਾਈ ਮੁੱਖ ਮੰਤਰੀ ਚੰਨੀ ਤੇ ਸਿੱਧੂ ਮੂਸੇ ਵਾਲਾ ਵੱਲੋਂ ਚੋਣ ਪ੍ਰਚਾਰ ਦੇ ਆਖਰੀ ਦਿਨ ਚੋਣ ਪ੍ਰਚਾਰ ਵੀ ਦੇਰ ਸ਼ਾਮ ਤੱਕ ਚੋਣ ਪ੍ਰਚਾਰ ਕਰਨ ਦੇ ਕਾਰਨ ਇਹ ਐੱਫ਼ ਆਈ ਆਰ ਧਾਰਾ 188 ਤਹਿਤ ਦਰਜ ਕੀਤੀ ਗਈ ਹੈ। ਇਹ ਕਾਰਵਾਈ ਰਿਟਰਨਿੰਗ ਅਫ਼ਸਰ ਨੇ ਕਰਵਾਈ ਹੈ। ਇਹ ਕਾਰਵਾਈ ਆਮ ਆਦਮੀ ਪਾਰਟੀ ਦੇ ਸਥਾਨਕ ਉਮੀਦਵਾਰ ਵਿਜੇ ਸਿੰਗਲਾ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ।