India Punjab

ਅਮਿਤ ਸ਼ਾਹ ਵੱਲੋਂ ਚੰਨੀ ਨੂੰ ਕੇਜਰੀਵਾਲ ਖ਼ਿਲਾਫ਼ ਜਾਂਚ ਕਰਨ ਦਾ ਦਿੱਤਾ ਭਰੋਸਾ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵੱ ਖਵਾਦੀ ਸੰਗ ਠਨਾਂ ਨਾਲ ਸਬੰਧ ਰੱਖਣ ਦੇ ਦੋ ਸ਼ਾਂ ਦੀ ਜਾਂਚ ਦੀ ਮੰਗ ਕੀਤੀ ਸੀ। ਕੇਂਦਰ ਗ੍ਰਹਿ ਮੰਤਰੀ  ਅਮਿਤ ਸ਼ਾਹ ਨੇ ਮੁੱਖ ਮੰਤਰੀ ਚੰਨੀ ਦੇ ਪੱਤਰ ਦਾ ਜਵਾਬ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਹੈ ਕਿ ਇੱਕ ਸਿਆਸੀ ਪਾਰਟੀ ਦਾ ਦੇਸ਼ ਵਿਰੋਧੀ ਜਥੇਬੰਦੀ ਨਾਲ ਸੰਪਰਕ ਰੱਖਣਾ ਅਤੇ ਚੋਣਾਂ ਵਿਚ ਉਸ ਕੋਲੋਂ ਸਹਿਯੋਗ ਪ੍ਰਾਪਤ ਕਰਨਾ ਦੇਸ਼ ਦੀ ਏਕਤਾ ਅਤੇ ਅਖੰਡਤਾ ਦੇ ਨਜ਼ਰੀਏ ਨਾਲ ਕਾਫੀ ਗੰ ਭੀਰ ਮਾ ਮਲਾ ਹੈ| ਉਨ੍ਹਾਂ ਨੇ ਚੰਨੀ ਨੂੰ ਕੇਜਰੀਵਾਲ ਖ਼ਿ ਲਾਫ਼ ਮਾ ਮਲੇ ਦੀ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ ਹੈ। ਦੱਸ ਦਈਏ ਕਿ ਬੀਤੇ ਦਿਨੀਂ  ਕਵੀ ਕੁਮਾਰ ਵਿਸ਼ਵਾਸ ਨੇ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ  ਅਰਵਿੰਦ ਕੇਜਰੀਵਾਲ ‘ਤੇ ਵੱਖਵਾਦੀ ਆਂ ਤੋਂ ਚੋਣਾਂ ‘ਚ ਮਦਦ ਲੈਣ ਦੇ ਦੋ ਸ਼ ਲਾਏ ਸਨ।