‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦਾਅਵਾ ਕਰਦਿਆਂ ਕਿਹਾ ਹੈ ਕਿ ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ –ਬਸਪਾ ਗਠਜੋੜ ਦੀ ਸਰਕਾਰ ਬਣੇਗੀ। ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਨੂੰ ਇਸ ਵਾਰ 80 ਤੋਂ ਵੱਧ ਸੀਟਾਂ ਮਿਲਣਗੀਆਂ। ਉਨ੍ਹਾਂ ਨੇ ‘ਆਪ’ ‘ਤੇ ਨਿਸ਼ਾਨਾਂ ਸਾਧਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਇਸ ਵਾਰ 10 ਸੀਟਾਂ ਵੀ ਨਹੀਂ ਮਿਲਣੀਆਂ। ਉਨ੍ਹਾਂ ਕਿਹਾ ਕਿ ‘ਆਪ’ ਦੀ ਨੀਤੀ ਅੰ ਗਰੇਜ਼ਾਂ ਅਤੇ ਮੁਗ ਲਾਂ ਵਾਂਗ ਪੰਜਾਬ ’ਤੇ ਕ ਬਜ਼ਾ ਕਰਨ ਦੀ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦਾ ਪੰਜਾਬ ਵਿੱਚੋਂ ਸਫਾਇਆ ਹੋ ਗਿਆ ਹੈ ਤੇ ਭਾਜਪਾ ਨੂੰ ਇਸ ਵਾਰ ਇਕ ਸੀਟ ਵੀ ਨਹੀਂ ਮਿਲੇਗੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਲਹਿਰ ਚੱਲ ਪਈ ਹੈ।
ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਵੇਲੇ ਲੋਕਾਂ ਲਈ ਸ਼ਗਨ ਸਕੀਮ, ਆਟਾ ਦਾਲ ਯੋਜਨਾ, ਸੇਵਾ ਕੇਂਦਰ, ਪੈਨਸ਼ਨ ਸਕੀਮ ਆਦਿ ਵਰਗੀਆਂ ਲੋਕ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਸਨ, ਜਿਨ੍ਹਾਂ ਨੂੰ ਕਾਂਗਰਸ ਸਰਕਾਰ ਨੇ ਬੰਦ ਕਰ ਦਿੱਤਾ। ਉਨ੍ਹਾਂ ਦੀ ਸਰਕਾਰ ਬਣਦੇ ਹੀ ਇਹ ਸਕੀਮਾਂ ਦੁਬਾਰਾ ਸ਼ੁਰੂ ਕਰ ਦਿੱਤੀਆਂ ਜਾਣਗੀਆਂ।