‘ਦ ਖ਼ਾਲਸ ਬਿਊਰੋ :ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਆਪਣੇ ਵੋਟ ਹੱਕ ਦੀ ਵਰਤੋਂ ਕੀਤੀ । 94 ਸਾਲਾ ਪ੍ਰਕਾਸ਼ ਸਿੰਘ ਬਾਦਲ ਵੋਟ ਪਾਉਣ ਲਈ ਆਪਣੇ ਪਿੰਡ ਬਾਦਲ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੈਂ ਪਿਛਲੇ ਲੰਮੇ ਸਮੇਂ ਤੋਂ ਹਲਕੇ ਦੀ ਸੇਵਾ ਕਰਦਾ ਆ ਰਿਹਾ ਹਾਂ। ਉਨ੍ਹਾਂ ਕਿਹਾ ਕਿ ਮੈਂ ਜਿਉਂਦੇ ਜਿਉਂਦੇ ਹੋਏ ਇਸ ਹਲਕੇ ਨਹੀਂ ਛੱਡ ਸਕਦਾ। ਚੋਣ ਸਬੰਧੀ ਉਨ੍ਹਾਂ ਕਿਹਾ ਕਿ ਸਾਡਾ ਕਿਸੇ ਨਾਲ ਕੋਈ ਮੁਕਾਬਲਾ ਨਹੀਂ ਹੈ ਤੇ ਅਕਾਲੀ ਦਲ ਜਰੂਰ ਜਿਤੇਗਾ।