India

ਕਸ਼ਮੀਰ ‘ਚ ਬਰਫਬਾਰੀ ਕਾਰਨ ਆਵਾਜਾਈ ਠੱਪ

‘ਦ ਖ਼ਾਲਸ ਬਿਊਰੋ : ਜੰਮੂ-ਕਸ਼ਮੀਰ ਦੇ ਜ਼ਿਆਦਾਤਰ ਹਿੱਸਿਆਂ ‘ਚ ਬਰਫਬਾਰੀ ਕਾਰਨ ਆਮ ਜਨਜੀਵਨ ‘ਤੇ ਕਾਫੀ ਪ੍ਰਭਾਵ ਪਿਆ ਹੈ । ਕਸ਼ਮੀਰ ਦੇ ਮੈਦਾਨੀ ਇਲਾਕਿਆਂ ਵਿੱਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਨੇ ਹਵਾਈ ਅਤੇ ਰੇਲ ਸੇਵਾਵਾਂ ਵਿੱਚ ਰੁਕਾਵਟ ਪਾਈ ਹੈ ਅਤੇ ਮਹੱਤਵਪੂਰਨ ਸ੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ ਨੂੰ ਬੰਦ ਕਰਨਾ ਪਿਆ। ਜਾਣਕਾਰੀ ਮੁਤਾਬਿਕ ਜੰਮੂ-ਕਸ਼ਮੀਰ ਘਾਟੀ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਰਫਬਾਰੀ ਹੋਈ। ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਉੱਚੇ ਖੇਤਰਾਂ ਵਿੱਚ ਦੋ ਫੁੱਟ ਜਾਂ ਇਸ ਤੋਂ ਵੱਧ ਬਰਫ਼ ਡਿੱਗੀ ਹੈ ਜਿਸ ਕਾਰਨ ਸਥਾਨਿਕ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।