India

ਸੰਯੁਕਤ ਕਿਸਾਨ ਮੋਰਚੇ ਦੇ ਆਗੂ ਵਰੇ ਭਾਜਪਾ ਸਰਕਾਰ ‘ਤੇ

‘ਦ ਖ਼ਾਲਸ ਬਿਊਰੋ :ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਵੱਖੋ-ਵੱਖ ਮਸਲਿਆਂ ‘ਤੇ ਭਾਜਪਾ ਸਰਕਾਰ ਤੇ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਤੋ ਧੋ ਖਾ ਕਰਨ ਦਾ ਇਲਜ਼ਾਮ  ਲਗਾਇਆ ਹੈ।

ਉਹਨਾਂ ਇਹ ਵੀ ਕਿਹਾ ਕਿ ਲਖੀਮਪੁਰ ਖੇੜੀ ਕਿਸਾਨ ਕਤ ਲ ਕਾਂ ਡ ਦੀ ਸਾਜ਼ਿਸ਼ ਰਚਣ ਵਾਲੇ ਮੁੱਖ ਦੋ ਸ਼ੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਨੇ ਸੱਤਾ ਦੇ ਪ੍ਰਭਾਵ ਹੇਠ ਆਪਣੀ ਜ਼ਮਾ ਨਤ ਕਰਵਾ ਲਈ ਹੈ। ਜਿਸ ਦੇ ਖਿਲਾਫ ਸੰਯੁਕਤ ਕਿਸਾਨ ਮੋਰਚਾ ਨੇ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਹੈ।ਪ੍ਰਧਾਨ ਮੰਤਰੀ ਵੱਲੋਂ ਆਵਾਰਾ ਪਸ਼ੂਆਂ ਦੇ ਮੁੱਦੇ ‘ਤੇ ਦਿੱਤੇ ਬਿਆਨ ‘ਤੇ ਟਿੱਪਣੀ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ 5 ਸਾਲ ਤੱਕ ਇਹ ਸਕੀਮ ਨਹੀਂ ਬਣਾ ਸਕੀ ਤੇ ਯੋਗੀ ਸਰਕਾਰ ਨੇ ਕਿਸਾਨਾਂ ਦੀਆਂ ਫਸਲਾਂ ਨੂੰ ਆਵਾਰਾ ਪਸ਼ੂਆਂ ਦੇ ਚਾਰਾ ਬਣਾ ਦਿੱਤਾ ਹੈ।

ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਭਾਜਪਾ ਕਿਸਾਨਾਂ ਦੇ ਸਵਾਲਾਂ ਦਾ ਜਵਾਬ ਦੇਣ ਦੀ ਬਜਾਏ ਹਿਜਾਬ ਦੇ ਮੁੱਦੇ ਨੂੰ ਗਰਮਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਕਿਸਾਨ ਕਾਮਯਾਬ ਨਹੀਂ ਹੋਣ ਦੇਣਗੇ।ਉੱਤਰ ਪ੍ਰਦੇਸ਼ ਵਿੱਚ ਬੁਲਡੋਜ਼ਰ ਬਾਬਾ ਵੋਟਰਾਂ ਨੂੰ ਡਰਾ ਧਮਕਾ ਕੇ ਵੋਟਾਂ ਹਥਿਆਉਣਾ ਚਾਹੁੰਦਾ ਹੈ ਜਦਕਿ 380 ਦਿਨ ਚੱਲੇ ਕਿਸਾਨ ਅੰਦੋਲਨ ਨੇ ਸਾਬਤ ਕਰ ਦਿੱਤਾ ਹੈ ਕਿ ਕਿਸਾਨ ਕਿਸੇ ਵੀ ਹਾਲਤ ਵਿੱਚ ਡਰਨ ਵਾਲਾ ਨਹੀਂ ਹੈ।