India International

ਅੱਜ ਤੜਕੇ ਭਾਰਤੀਆਂ ਨਾਲ ਭਰਿਆ ਜਹਾਜ਼ ਉੱਤਰਿਆ ਦਿੱਲੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਯੂਕਰੇਨ ਵਿੱਚ ਫਸੇ ਭਾਰਤੀ ਨਾਗਰਿਕਾਂ ਵਿੱਚੋਂ 250 ਭਾਰਤੀ ਨਾਗਰਿਕ ਅੱਜ ਤੜਕੇ ਦਿੱਲੀ ਪਹੁੰਚ ਗਏ ਹਨ। ਯੂਕਰੇਨ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਭਾਰਤ ਸਰਕਾਰ ਨੇ ਆਪ੍ਰੇਸ਼ਨ ਗੰਗਾ ਚਲਾਇਆ ਸੀ, ਜਿਸਦੇ ਤਹਿਤ 250 ਭਾਰਤੀ ਨਾਗਰਿਕਾਂ ਨੂੰ ਲੈ ਕੇ ਰੋਮਾਨੀਆ ਦੀ ਰਾਜਧਾਨੀ ਬੁਖਾਰੇਸਟ ਤੋਂ ਦੂਜੀ ਫਲਾਈਟ ਅੱਜ ਤੜਕੇ ਦਿੱਲੀ ਹਵਾਈ ਅੱਡੇ ‘ਤੇ ਉਤਰੀ ਹੈ। ਬੁਡਾਪੇਸਟ, ਹੰਗਰੀ ਤੋਂ 240 ਭਾਰਤੀ ਨਾਗਰਿਕਾਂ ਨੂੰ ਲੈ ਕੇ ਤੀਜੀ ਉਡਾਣ ਦਿੱਲੀ ਲਈ ਰਵਾਨਾ ਹੋ ਗਈ ਹੈ।

ਭਾਰਤ ਸਰਕਾਰ ਨੇ ਐਲਾਨ ਕੀਤਾ ਸੀ ਕਿ ਯੁੱਧ ਪ੍ਰਭਾਵਿਤ ਯੂਕਰੇਨ ਮੁਲਕ ਵਿੱਚ ਫਸੇ ਹਜ਼ਾਰਾਂ ਭਾਰਤੀਆਂ ਨੂੰ ਯੂਕਰੇਨ ਤੋਂ ਰੋਮਾਨੀਆ ਰਾਹੀਂ ਕੱਢਿਆ ਜਾਵੇਗਾ। ਸਰਕਾਰ ਨੇ ਭਾਰਤੀ ਨਾਗਰਿਕਾਂ ਦੀ ਯੂਕਰੇਨ ਤੋਂ ਸੁਰੱਖਿਅਤ ਦੇਸ਼ ਵਾਪਸੀ ’ਤੇ ਆਉਣ ਵਾਲਾ ਸਾਰਾ ਖਰਚ ਚੁੱਕਣ ਦਾ ਦਾਅਵਾ ਵੀ ਕੀਤਾ ਹੈ। ਯੂਕਰੇਨ ਤੋਂ ਬਹੁਤ ਸਾਰੇ ਲੋਕ ਪਹਿਲਾਂ ਹੀ ਵਾਪਸ ਆ ਚੁੱਕੇ ਸਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਭਾਰਤੀ ਵਿਦੇਸ਼ ਮੰਤਰਾਲੇ ਨੂੰ ਚਿੱਠੀ ਲਿਖ ਕੇ ਭਾਰਤੀਆਂ ਨੂੰ ਵਾਪਸ ਲਿਆਉਣ ਦੀ ਅਪੀਲ ਕੀਤੀ ਸੀ।

ਵੀਰਵਾਰ ਨੂੰ ਰੂਸ ਵੱਲੋਂ ਯੂਕਰੇਨ ‘ਤੇ ਹਮ ਲਾ ਕਰਨ ਤੋਂ ਬਾਅਦ ਯੂਕਰੇਨ ਵਿੱਚ ਹਾਲਾਤ ਬਹੁਤ ਦਰ ਦਮਈ ਬਣੇ ਹੋਏ ਹਨ। ਰੂਸ ਦਾ ਯੂਕਰੇਨ ‘ਤੇ ਹਮ ਲੇ ਦਾ ਅੱਜ ਚੌਥਾ ਦਿਨ ਹੈ। ਕਈ ਨਾਗਰਿਕਾਂ ਦੀ ਜਾਨ ਚਲੇ ਗਈ ਹੈ, ਕਈਆਂ ਦੇ ਘਰ ਸੜ ਕੇ ਸੁਆਹ ਹੋ ਗਏ ਹਨ। ਪਰ ਹੁਣ ਯੂਕਰੇਨ ਦੇ ਲੋਕਾਂ ਨੇ ਵੀ ਰੂਸੀ ਫ਼ੌਜਾਂ ਦੇ ਖ਼ਿਲਾਫ਼ ਹ ਥਿਆਰ ਚੁੱਕ ਲਏ ਹਨ। ਜਾਣਕਾਰੀ ਮੁਤਾਬਕ ਹੁਣ ਤੱਕ ਲਗਭਗ 1.5 ਲੱਖ ਲੋਕ ਪੋਲੈਂਡ ਯੂਕਰੇਨ ਬਾਰਡਰ ਪਾਰ ਕਰ ਚੁੱਕੇ ਹਨ।