‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਯੂਕਰੇਨ ‘ਚ ਫਸੇ ਭਾਰਤੀਆਂ ਲਈ ਅੰਮ੍ਰਿਤਸਰ ‘ਚ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਕੰਟਰੋਲ ਰੂਮ ਤੋਂ ਯੂਕ੍ਰੇਨ ‘ਚ ਫਸੇ ਵਿਦਿਆਰਥੀਆਂ ਦੀ ਜਾਣਕਾਰੀ ਵਿਦੇਸ਼ ਮੰਤਰਾਲੇ ਨੂੰ ਭੇਜੀ ਜਾ ਰਹੀ ਹੈ। ਹੁਣ ਤੱਕ 60 ਦੇ ਕਰੀਬ ਵਿਦਿਆਰਥੀਆਂ ਨੇ ਫੋਨ ਕਰਕੇ ਮਦਦ ਦੀ ਗੁਹਾਰ ਲਗਾਈ ਹੈ। ਹੈਲਪਲਾਈਨ ਨੰਬਰ 0183-2560398 ਅਤੇ 0183-2560498 ਵੀ ਜਾਰੀ ਕੀਤਾ ਗਿਆ ਹੈ। ਇਹ ਨੰਬਰ 24 ਘੰਟਿਆਂ ਦੇ ਲਈ ਉਪਲੱਬਧ ਹੈ।