‘ਦ ਖ਼ਲਸ ਬਿਊਰੋ : ਸ੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕੀ ਪਿੰਡ ਵੜਿੰਗਾ ਕੋਲ ਵਾਪਰੇ ਇਕ ਸੜਕ ਹਾਦਸੇ ਵਿੱਚ ਮਾਂ-ਪੁੱਤ ਦੀ ਮੌ ਤ ਹੋ ਗਈ, ਜਦੋਂ ਕਿ 4 ਜਣੇ ਜ਼ਖ ਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਧਰਮਕੋਟ ਦਾ ਰਹਿਣ ਵਾਲਾ ਜਗਸੀਰ ਸਿੰਘ ਆਪਣੀ ਮਾਂ, ਪਤਨੀ ਅਤੇ ਧੀ ਨਾਲ ਸ੍ਰੀ ਮੁਕਤਸਰ ਸਾਹਿਬ ਤੋਂ ਆਪਣੇ ਪਿੰਡ ਲਈ ਕੋਟਕਪੂਰਾ ਵੱਲ ਜਾ ਰਿਹਾ ਸੀ ਤਾਂ ਰਸਤੇ ਵਿੱਚ ਉਨ੍ਹਾਂ ਦੀ ਕਾਰ ਇਕ ਹੋਰ ਕਾਰ ਨਾਲ ਟ ਕਰਾਅ ਗਈ। ਇਹ ਹਾਦ ਸਾ ਐਨਾ ਭਿਆ ਨਕ ਸੀ ਕਿ ਮਾਂ-ਪੁੱਤ ਦੀ ਮੌਕੇ ਉਤੇ ਮੌ ਤ ਹੋ ਗਈ, ਜਦੋਂ ਕਿ ਉਸਦੀ ਪਤਨੀ ਤੇ ਧੀ ਅਤੇ ਦੂਜੇ ਕਾਰ ਵਿੱਚ ਸਵਾਰ ਦੋ ਵਿਅਕਤੀ ਜ਼ਖ ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਹਸ ਪਤਾਲ ਵਿਚ ਭਰਤੀ ਕਰਵਾਇਆ ਗਿਆ। ਪੁ ਲਿਸ ਵੱਲੋਂ ਮਾ ਮਲੇ ਦੀ ਜਾਂਚ ਕੀਤੀ ਜਾ ਰਹੀ ਹੈ।