Punjab

ਅਕਾਲੀ ਦਲ ਸੰਘੀ ਢਾਂਚਾ ਬਹਾਲ ਕਰਾਉਣ ਲਈ ਦਰਿੜ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਚੋਣਾਂ ਜਿੱਤਣ ਤੋਂ ਬਾਅਦ ਕੇਂਦਰ ਸਰਕਾਰ ਦੇ ਪੰਜਾਬ ਵਿਰੋਧੀ ਸਾਰੇ ਫੈਸਲੇ ਵਾਪਸ ਕਰਾਏ ਜਾਣਗੇ। ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੀਆਂ 80 ਸੀਟਾਂ ‘ਤੇ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਸੰਘੀ ਢਾਂਚਾ ਬਹਾਲ ਕੀਤਾ ਜਾਵੇਗਾ। ਉਹ ਬਿਕਰਮ ਸਿੰਘ ਮਜੀਠੀਆ ਨਾਲ ਜੇ ਲ੍ਹ ਵਿੱਚ ਮੁਲਾਕਾਤ ਕਰਨ ਤੋਂ ਬਾਅਦ ਪਟਿਆਲਾ ‘ਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਨੇ ਦਾਅਵਾ ਕੀਤਾ ਕਿ ਮਜੀਠੀਆ ਨੂੰ ਗਲਤ ਕੇ ਸ ਵਿੱਚ ਫਸਾਇਆ ਗਿਆ ਹੈ ਅਤੇ ਉਹ ਪੂਰੀ ਤਰ੍ਹਾਂ ਨਿਰਦੋਸ਼ ਹੈ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਅਕਾਲੀ ਦਲ ਮਜੀਠੀਆ ਦੀ ਪਿੱਠ ‘ਤੇ ਖੜ੍ਹਾ ਹੈ। ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਯੂਕਰੇਨ ‘ਚ ਫਸੇ ਪੰਜਾਬੀਆਂ ਦੀ ਮਦਦ ਲਈ ਉੱਚ ਅਫਸਰ ਉੱਥੇ ਭੇਜੇ ਜਾਣ । ਉਨ੍ਹਾਂ ਨੇ ਫਸਲਾਂ ‘ਤੇ ਗੁਲਾਬੀ ਸੁੰਡੀ ਦੇ ਤਾਜ਼ਾ ਹ ਮਲੇ ‘ਤੇ ਚਿੰਤਾ ਪ੍ਰਗਟ ਕਰਦਿਆਂ ਕਾਂਗਰਸ  ਸਰਕਾਰ ਦੀ ਕਿਸਾਨਾਂ ਨੂੰ ਮੁਆਵਜ਼ਾ ਬਕਾਇਆ ਨਾ ਦੇਣ ਬਦਲੇ ਅਲੋਚਨਾ ਕੀਤੀ ਹੈ।