‘ਦ ਖ਼ਲਸ ਬਿਊਰੋ : ਦਿੱਲੀ ਸਰਕਾਰ ਨੇ ਖੇਤੀ ਕਾਨੂੰਨਾਂ ਖ਼ਿ ਲਾਫ਼ ਕਿਸਾਨ ਅੰ ਦੋਲਨ ਦੌਰਾਨ ਦਰਜ 17 ਕੇ ਸ ਵਾਪਸ ਲੈਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਵਿੱਚ ਇੱਕ ਮਾ ਮਲਾ ਪਿਛਲੇ ਸਾਲ 26 ਜਨਵਰੀ ਨੂੰ ਦਿੱਲੀ ਦੇ ਲਾਲ ਕਿਲੇ ਉੱਤੇ ਹੋਈ ਹਿੰ ਸਾ ਨਾਲ ਵੀ ਜੁੜਿਆ ਹੋਇਆ ਹੈ। ਦਿੱਲੀ ਪੁਲਿ ਸ ਨੇ ਨਵੰਬਰ 2020 ਤੋਂ ਦਸੰਬਰ 2021 ਦੌਰਾਨ ਦਰਜ ਕੀਤੇ ਗਏ 54 ਮਾਮ ਲਿਆਂ ਵਿੱਚੋਂ 17 ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਸੀ। ਇਸ ਵਿੱਚ 200-300 ਦੇ ਕਰੀਬ ਪ੍ਰਦਰਸ਼ ਨਕਾਰੀਆਂ ਅਤੇ 25 ਟਰੈਕਟਰਾਂ ਦੇ ਲਾਹੌਰੀ ਗੇਟ ਰਾਹੀਂ ਲਾਲ ਕਿਲ੍ਹੇ ਤੱਕ ਪਹੁੰਚਣ ਦਾ ਮਾਮ ਲਾ ਵੀ ਸ਼ਾਮਲ ਹੈ, ਜਿਸ ਕਾਰਨ ਟਿਕਟ ਕਾਊਂਟਰ ਅਤੇ ਸੁਰੱਖਿਆ ਜਾਂਚ ਦੇ ਸਾਮਾਨ ਨੂੰ ਨੁਕ ਸਾਨ ਪਹੁੰਚਿਆ ਸੀ। ਕੇਂਦਰ ਸਰਕਾਰ ਨੇ ਨਵੰਬਰ 2020 ਤੋਂ ਦਸੰਬਰ 2021 ਦਰਮਿਆਨ ਪ੍ਰਦਰਸ਼ ਨਕਾਰੀਆਂ ਵਿਰੁੱ ਧ ਦਰਜ ਕੇ ਸ ਵਾਪਸ ਲੈਣ ਦੀ ਸੰਯੁਕਤ ਕਿਸਾਨ ਮੋਰਚਾ ਦੀ ਮੰਗ ‘ਤੇ ਵੀ ਸਹਿਮਤੀ ਪ੍ਰਗਟਾਈ ਸੀ।