‘ਦ ਖ਼ਲਸ ਬਿਊਰੋ : ਯੂਕਰੇਨ ‘ਚ ਫਸੇ ਭਾਰਤੀਆਂ ਨੂੰ ਲੈ ਕੇ ਅੱਜ ਦਸਵੀਂ ਉਡਾਣ ਭਾਰਤ ਪਹੁੰਚ ਗਈ ਹੈ। ਭਾਰਤ ਨੇ ਆਪਰ੍ਰੇਸ਼ਨ ਗੰਗਾ ਤਹਿਤ ਰੋਮਾਨੀਆ ਤੋਂ 220 ਭਾਰਤੀ ਨਾਗਰਿਕਾਂ ਨੂੰ ਲੈ ਕੇ ਨਵੀਂ ਦਿੱਲੀ ਪਹੁੰਚੀ। ਇਸ ਮੌਕੇ ‘ਤੇ ਕੇਂਦਰੀ ਸੰਸਦ ਮੰਤਰੀ ਜਤਿੰਦਰ ਸਿੰਘ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਭਾਰਤੀ ਨਾਗਰਿਕਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਭਾਰਤ ਸਰਕਾਰ ਯੂਕਰੇਨ ਤੋਂ ਹਰੇਕ ਭਾਰਤੀ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ, “ਭਾਰਤ ਸਰਕਾਰ ਯੂਕਰੇਨ ਤੋਂ ਸਾਰੇ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ।