Punjab

ਕੇਜਰੀਵਾਲ ਹਮੇਸ਼ਾ ਹੀ ਰਿਹਾ ਸਿੱਖ ਵਿਰੋਧੀ : ਐਡਵੋਕੇਟ ਧਾਮੀ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਿਚ ਰੋੜਾ ਬਣਨ ਵਾਲੀ ਦਿੱਲੀ ਦੀ ਕੇਜਰੀਵਾਲ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਆਲੋ ਚਨਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ  ਪ੍ਰੋ. ਭੁੱਲਰ ਮਾਮ ਲੇ ਨੂੰ ਲੈ ਕੇ ਹੁਣ ਆਮ ਆਦਮੀ ਪਾਰਟੀ ਦਾ ਸਿੱਖ ਵਿਰੋਧੀ ਚਿਹਰਾ ਸਭ ਦੇ ਸਾਹਮਣੇ ਆ ਚੁੱਕਾ ਹੈ। ਉਨ੍ਹਾਂ ਨੇ ਕਿਹਾ ਕਿ ਬੀਤੇ ਕੱਲ੍ਹ ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ ਵੱਲੋਂ ਪ੍ਰੋ. ਭੁੱਲਰ ਦੀ ਰਿਹਾਈ ਨੂੰ ਰੱਦ ਕਰਨਾ ਬੇਹੱਦ ਮੰਦਭਾਗਾ ਹੈ, ਜਿਸ ਨਾਲ ਸਿੱਖ ਕੌਮ ਅੰਦਰ ਭਾਰੀ ਰੋਸ ਹੈ। ਉਨ੍ਹਾਂ ਨੇ ਕਿਹਾ ਕਿ ਸਮੀਖਿਆ ਬੋਰਡ ਨੇ ਇਹ ਬਿਲਕੁਲ ਸਪੱਸ਼ਟ ਨਹੀਂ ਕੀਤਾ ਕਿ ਪ੍ਰੋ. ਭੁੱਲਰ ਦੀ ਰਿਹਾਈ ਬਾਰੇ ਉਨ੍ਹਾਂ ਨੂੰ ਕੀ ਮੁਸ਼ਕਲ ਹੈ। 

ਉਨ੍ਹਾਂ ਕਿਹਾ ਕਿ ਇਕ ਪਾਸੇ ਪੰਜਾਬ ਚੋਣਾਂ ਦੌਰਾਨ ਕੇਜਰੀਵਾਲ ਅਤੇ ਉਸ ਦੀ ਪਾਰਟੀ ਦੇ ਆਗੂ ਸਮੀਖਿਆ ਬੋਰਡ ਦੀ ਹੋਣ ਵਾਲੀ ਬੈਠਕ ਵਿਚ ਪ੍ਰੋ. ਭੁੱਲਰ ਦੀ ਰਿਹਾਈ ਬਾਰੇ ਫੈਸਲਾ ਲੈਣ ਦੀ ਗੱਲ ਕਰਦੇ ਰਹੇ ਅਤੇ ਦੂਜੇ ਪਾਸੇ ਬੋਰਡ ਦੀ ਮੀਟਿੰਗ ਦੌਰਾਨ ਫੈਸਲਾ ਇਸ ਦੇ ਉਲਟ ਕੀਤਾ ਗਿਆ। ਉਨਾਂ ਨੇ ਕਿਹਾ ਕਿ ਇਹ ਦਿੱਲੀ ਦੀ ਕੇਜਰੀਵਾਲ ਸਰਕਾਰ ਦਾ ਸਿੱਖਾਂ ਪ੍ਰਤੀ ਸੱਚ ਹੈ, ਜਿਸ ਤੋਂ ਉਹ ਮੁਨਕਰ ਨਹੀਂ ਹੋ ਸਕਣਗੇ। ਐਡਵੋਕੇਟ ਧਾਮੀ ਨੇ ਆਖਿਆ ਕਿ ਕੇਜਰੀਵਾਲ ਹਮੇਸ਼ਾ ਹੀ ਸਿੱਖ ਵਿਰੋਧੀ ਰਿਹਾ ਹੈ ਅਤੇ ਇਸੇ ਦਾ ਹੀ ਪ੍ਰਮਾਣ ਹੈ ਕਿ ਉਸ ਨੇ ਦਿੱਲੀ ਸਰਕਾਰ ਅੰਦਰ ਇਕ ਵੀ ਸਿੱਖ ਵਜੀਰ ਨਹੀਂ ਲਿਆ। 

ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਕੇਜਰੀਵਾਲ ਵੱਲੋਂ ਕੀਤੀਆਂ ਜਾ ਰਹੀਆਂ ਸਿੱਖ ਵਿ ਰੋਧੀ ਕਾਰਵਾਈਆਂ ’ਤੇ ਰੋਕ ਲਗਾਉਣ ਲਈ ਦਖ਼ਲ ਦੇਵੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਇਸ ਮਾਮਲੇ ਵਿਚ ਦਿੱਲੀ ਸਰਕਾਰ ਨੂੰ ਆਦੇਸ਼ ਜਾਰੀ ਕਰਨ, ਤਾਂ ਜੋ ਦਹਾਕਿਆਂ ਤੋਂ ਜੇ ਲ੍ਹ ਵਿਚ ਬੰਦ ਸਿੱਖ ਜਲਦ ਰਿਹਾਅ ਹੋ ਸਕਣ।